ਅਠਵਾਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਠਵਾਲ ਵਿਖੇ ਸਕੂਲ ਖੁਲਦਿਆਂ ਹੀ ਪ੍ਰਿੰਸੀਪਲ ਅਜੇ ਕੁਮਾਰ ਦੀ ਅਗਵਾਈ ਵਿੱਚ ਸਮੂਹ ਸਟਾਫ ਦੇ ਸਹਿਯੋਗ ਨਾਲ ਲੋਹੜੀ ਤੇ ਮਾਘੀ ਦਾ ਤਿਓਹਾਰ ਖੂਬ ਧੂਮ ਧੜੱਕੇ ਨਾਲ ਮਨਾਇਆ
Publish Date: Fri, 16 Jan 2026 04:57 PM (IST)
Updated Date: Fri, 16 Jan 2026 05:00 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਠਵਾਲ ਵਿਖੇ ਸਕੂਲ ਖੁਲਦਿਆਂ ਹੀ ਪ੍ਰਿੰਸੀਪਲ ਅਜੇ ਕੁਮਾਰ ਦੀ ਅਗਵਾਈ ਵਿੱਚ ਸਮੂਹ ਸਟਾਫ ਦੇ ਸਹਿਯੋਗ ਨਾਲ ਲੋਹੜੀ ਤੇ ਮਾਘੀ ਦਾ ਤਿਓਹਾਰ ਖੂਬ ਧੂਮ ਧੜੱਕੇ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਅਜੇ ਕੁਮਾਰ ਵੱਲੋਂ ਸਕੂਲ ਦੇ ਦਰਜਾ ਚਾਰ ਕਰਮਚਾਰੀਆਂ ਅਤੇ ਮਿਡ ਡੇ ਮੀਲ ਕੁੱਕ ਬੀਬੀਆਂ ਨੂੰ ਸਰਦੀਆਂ ਦੇ ਗਰਮ ਕੱਪੜੇ ਵੰਡੇ ਗਏ ਅਤੇ ਲੋਹੜੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਅਜੇ ਕੁਮਾਰ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਤੇ ਮਾਘੀ ਦੇ ਤਿਓਹਾਰ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਨਵੇਂ ਵਰ੍ਹੇ , ਲੋਹੜੀ ਅਤੇ ਮਾਘੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਅਜੇ ਕੁਮਾਰ ਨਾਲ ਲਖਵਿੰਦਰ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਜੀਤ ਕੌਰ, ਗੁਲਜਾਰੀ ਲਾਲ, ਜਗਦੀਪ ਸਿੰਘ, ਅਮਨਪਾਲ ਸਿੰਘ, ਕਨਵਰਦੀਪ ਸਿੰਘ, ਅਮਨਦੀਪ ਕੌਰ , ਭੁਪਿੰਦਰ ਕੌਰ, ਅਮਨਦੀਪ ਕੌਰ, ਸੁਪ੍ਰੀਤ ਕੌਰ, ਪ੍ਰਿਤਪਾਲ ਕੌਰ, ਅੰਜੂ ਬਾਲਾ, ਰੇਖਾ, ਸ਼ਬਨਮ, ਜੀਵਨਜੋਤ ਕੌਰ, ਰੀਤਿਕਾ, ਮਨਿੰਦਰ ਕੌਰ ਤੇ ਰਜਿੰਦਰ ਸਿੰਘ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ।