ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ‘ਮਾਨ ਸਰਕਾਰ’ ਕੱਢੇਗੀ 4 ਵਿਸ਼ਾਲ ਸ਼ੋਭਾ ਯਾਤਰਾਵਾਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਸ੍ਰੀ
Publish Date: Wed, 23 Sep 2026 04:30 PM (IST)
Updated Date: Wed, 23 Sep 2026 04:33 PM (IST)
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 3 ਦਸੰਬਰ ਨੂੰ ਚਾਰੋਂ ਸ਼ੋਭਾ ਯਾਤਰਾਵਾਂ ਹੋਣਗੀਆਂ ਇਕੱਤਰ, 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੇ 6 ਦਸੰਬਰ ਨੂੰ ਪਵੇਗਾ ਭੋਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ-ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਧਾਰਮਿਕ ਅਤੇ ਸ਼ਰਧਾਮਈ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰ ਵੱਲੋਂ 4 ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਦੱਸਿਆ ਕਿ ਵਾਰਾਣਸੀ ਤੋਂ ਸ਼ੋਭਾ ਯਾਤਰਾ 30 ਨਵੰਬਰ, ਜੰਮੂ ਤੋਂ 30 ਨਵੰਬਰ, ਬਠਿੰਡਾ ਤੋਂ 1 ਦਸੰਬਰ ਅਤੇ ਫ਼ਰੀਦਕੋਟ ਤੋਂ 2 ਦਸੰਬਰ ਨੂੰ ਰਵਾਨਾ ਹੋਵੇਗੀ। ਚਾਰੋਂ ਸ਼ੋਭਾ ਯਾਤਰਾਵਾਂ ਵੱਖ-ਵੱਖ ਰੂਟਾਂ ਰਾਹੀਂ ਹੁੰਦੀਆਂ ਹੋਈਆਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। ਉਨ੍ਹਾਂ ਦੱਸਿਆ ਜੰਮੂ ਤੋਂ ਆਉਣ ਵਾਲੀ ਸ਼ੋਭਾ ਯਾਤਰਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਤੇ ਹੁਸ਼ਿਆਰਪੁਰ ਰਾਹੀਂ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਇਸੇ ਤਰ੍ਹਾਂ ਹੋਰ ਸ਼ੋਭਾ ਯਾਤਰਾਵਾਂ ਵੀ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀਆਂ ਹੋਈਆਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਤਰ ਹੋਣਗੀਆਂ। ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਹੋਵੇਗਾ। ਮੀਆਂਵਿੰਡ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ, ਬਾਣੀ ਤੇ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਮਹਾਨ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਇਸ ਮੌਕੇ ਡਰੋਨ ਸ਼ੌਅ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ 3 ਦਸੰਬਰ ਨੂੰ ਚਾਰੋਂ ਸ਼ੋਭਾ ਯਾਤਰਾਵਾਂ ਦੇ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ ਉਪਰੰਤ ਵਿਸ਼ਾਲ ਸਮਾਗਮ ਹੋਣਗੇ। ਇਸ ਤੋਂ ਬਾਅਦ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 6 ਦਸੰਬਰ ਨੂੰ ਭੋਗ ਪਾਏ ਜਾਣਗੇ। ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਵੱਡੇ ਪੱਧਰ ’ਤੇ ਮਨਾਉਣ ਲਈ ਕੀਤੇ ਜਾ ਰਹੇ ਇਹ ਉਪਰਾਲੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।