ਸੁਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕਰਵਾਇਆ ਜਾਣੂ good morninggood morning good morning
Publish Date: Thu, 12 Nov 2026 04:11 PM (IST)
Updated Date: Thu, 12 Nov 2026 04:15 PM (IST)
ਬਲਰਾਜ ਸਿੰਘ, ਪੰਜਾਬੀ ਜਾਗਰਣ ਵੇਰਕਾ : ਆਮ ਆਦਮੀ ਪਾਰਟੀ ਆਗੂ ਅਤੇ ਲੋਕਾਂ ’ਚ ਲੰਮੇ ਸਮੇ ਤੋਂ ਵਿਚਰ ਰਹੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਹਰਮਨਪ੍ਰੀਤ ਸਿੰਘ ਵੇਰਕਾ ਨੇ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਦਾ ਦਾਅਵਾ ਕੀਤਾ। ਇਹ ਪ੍ਰਗਟਾਵਾ ਲੋਕਾਂ ਨਾਲ ਸੰਪਰਕ ਦੌਰਾਨ ਅਬਾਦੀ ਸੰਤ ਨਗਰ ਵੇਰਕਾ ਵਿਖੇ ਗੋਰਵ ਵਿਰਕ ’ਤੇ ਲਾਡੀ ਦੇ ਗ੍ਰਹਿ ਵਿਖੇ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਨ ਦੌਰਾਨ ਕੀਤਾ। ਹਰਮਨ ਹੁੰਦਲ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੀ ਸੀਟ ਜਿੱਤ ਕੇ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਦੀ ਝੋਲੀ ਪਾਉਣਗੇ। ਹੁੰਦਲ ਵੇਰਕਾ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਖ-ਵੱਖ ਵਰਗਾਂ ਤੱਕ ਸਹੂਲਤਾਂ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਸੂਬੇ ’ਚ ਘਰੇਲੂ ਖਪਤਕਾਰਾਂ ਲਈ ਨਿਧਾਰਤ ਸ਼ਰਤਾਂ ਅਧੀਨ ਮਹੀਨੇ ਦੇ 300 ਯੂਨਿਟ ਤੱਕ ਮੁਫਤ ਬਿਜਲੀ ਵਿਵਸਥਾ ਅਤੇ ਸਿਹਤ ਸੇਵਾਵਾਂ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ। ਜਿਸ ਵਿਚ ਡਾਕਟਰੀ ਸਲਾਹ, ਨਿਧਾਰਤ ਦਵਾਈਆਂ ਅਤੇ ਮੁਫਤ ਜਾਂਚ ਸਹੂਲਤਾਂ ਉਪਲਬਧ ਕਰਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਯੋਗ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਕੇਸ਼ਲੈੱਸ ਇਲਾਜ਼ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਦੀ ਆਪ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਕਤ ਉਪਰਾਲਿਆਂ ਨਾਲ ਪੰਜਾਬ ਅੱਗੇ ਵਧ ਰਿਹਾ ਹੈ। ਹਰਮਨ ਹੁੰਦਲ ਨੇ ਕਿਹਾ ਕਿ ਆਮ ਲੋਕਾ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਪਹੁੰਚ ਪਿਛਲੀਆਂ ਸਰਕਾਰਾਂ ਦੇ ਮੁਕਾਬਲਤਨ ਕਿਤੇ ਵੱਧ ਹੈ। ਉਨ੍ਹਾਂ ਸੂਬਾ ਸਰਕਾਰ ਦੇ ਕੰਮਾਂ ਨੂੰ ਆਪਣੀ ਸਿਆਸੀ ਦਾਅਵੇਦਾਰੀ ਦਾ ਅਧਾਰ ਦਸਦਿਆਂ ਇਲਾਕਾ ਵਾਸੀਆਂ ਨੂੰ ਆਪਣੇ ਨਾਲ ਜੁੜਨ ਅਤੇ ਸਹਿਯੋਗ ਦੀ ਅਪੀਲ ਵੀ ਕੀਤੀ।