ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਨਦਾਰ ਜਲੌਅ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਅਲੌਕਿਕ ਰੌਣਕਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਬਣ ਰਹੀ ਹੈ।
Publish Date: Sat, 12 Sep 2026 10:55 AM (IST)
Updated Date: Sat, 12 Sep 2026 10:57 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਬਣ ਰਹੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਫੂਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥੇ ਸੰਗਤ ਨੂੰ ਗੁਰੂ ਜਸ ਨਾਲ ਜੋੜ ਰਹੇ ਹਨ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ।