ਆਪ੍ਰੇਸ਼ਨ ਬਲੂ ਸਟਾਰ ਨੂੰ ‘ਹਮਲਾ’ ਦੱਸ ਕੇ ਘਿਰੇ ਮਹਾਰਾਸ਼ਟਰ ਦੇ ਮੰਤਰੀ, ਪੰਜਾਬ ਭਾਜਪਾ ਨੇ ਵੱਟੀ ਚੁੱਪ
ਮਹਾਰਾਸ਼ਟਰ ਦੇ ਜਲ ਸਰੋਤ ਮੰਤਰੀ ਗਿਰੀਸ਼ ਮਹਾਜਨ ਵੱਲੋਂ ਆਪ੍ਰੇਸ਼ਨ ਬਲੂ ਸਟਾਰ ਨੂੰ ‘ਹਮਲਾ’ ਕਰਾਰ ਦੇਣ ਅਤੇ ਇਸ ਵਿੱਚ ਮਾਰੇ ਗਏ ਲੋਕਾਂ ਨੂੰ ‘ਬਲਿਦਾਨੀ’ ਦੱਸਣ ਤੋਂ ਬਾਅਦ ਸਿਆਸੀ ਚਰਚਾ ਛਿੜ ਗਈ ਹੈ। ਉਨ੍ਹਾਂ ਦੇ ਬਿਆਨ ਮਗਰੋਂ ਪੰਜਾਬ ਭਾਜਪਾ ਦੇ ਜ਼ਿਆਦਾਤਰ ਆਗੂਆਂ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਪਰਹੇਜ਼ ਕੀਤਾ ਹੈ।
Publish Date: Tue, 09 Jun 2026 08:19 AM (IST)
Updated Date: Tue, 09 Jun 2026 08:21 AM (IST)
ਵਿਪਿਨ ਕੁਮਾਰ ਰਾਣਾ, ਅੰਮ੍ਰਿਤਸਰ। ਮਹਾਰਾਸ਼ਟਰ ਦੇ ਜਲ ਸਰੋਤ ਮੰਤਰੀ ਗਿਰੀਸ਼ ਮਹਾਜਨ ਵੱਲੋਂ ਆਪ੍ਰੇਸ਼ਨ ਬਲੂ ਸਟਾਰ ਨੂੰ ‘ਹਮਲਾ’ ਕਰਾਰ ਦੇਣ ਅਤੇ ਇਸ ਵਿੱਚ ਮਾਰੇ ਗਏ ਲੋਕਾਂ ਨੂੰ ‘ਬਲਿਦਾਨੀ’ ਦੱਸਣ ਤੋਂ ਬਾਅਦ ਸਿਆਸੀ ਚਰਚਾ ਛਿੜ ਗਈ ਹੈ। ਉਨ੍ਹਾਂ ਦੇ ਬਿਆਨ ਮਗਰੋਂ ਪੰਜਾਬ ਭਾਜਪਾ ਦੇ ਜ਼ਿਆਦਾਤਰ ਆਗੂਆਂ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਪਰਹੇਜ਼ ਕੀਤਾ ਹੈ।
ਮਹਿਤਾ ਸਥਿਤ ਦਮਦਮੀ ਟਕਸਾਲ ਵੱਲੋਂ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਮੌਕੇ ਕਰਵਾਏ ਗਏ ਸਮਾਗਮ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਡਾ. ਰਮੇਸ਼ਵਰ ਨਾਇਕ ਨਾਲ ਗਿਰੀਸ਼ ਮਹਾਜਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਨ। ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮਹਾਜਨ ਨੇ ਕਿਹਾ ਕਿ 6 ਜੂਨ 1984 ਦਾ ਦਿਨ ਭੁਲਾਇਆ ਨਹੀਂ ਜਾ ਸਕਦਾ ਅਤੇ ਉਸ ਸਮੇਂ ਧਾਰਮਿਕ ਸਥਾਨ ’ਤੇ ਫੌਜੀ ਹਮਲਾ ਕਰਵਾਇਆ ਗਿਆ ਸੀ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਜਾਨਾਂ ਗੁਆਈਆਂ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਇਸ ਬਿਆਨ ਬਾਰੇ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ। ਦੂਜੇ ਪਾਸੇ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਲਕਸ਼ਮੀਕਾਂਤਾ ਚਾਵਲਾ ਨੇ ਇਸ ਬਿਆਨ ’ਤੇ ਇਤਰਾਜ਼ ਜਤਾਉਂਦਿਆਂ ਪਾਰਟੀ ਲੀਡਰਸ਼ਿਪ ਨੂੰ ਪੱਤਰ ਲਿਖ ਕੇ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।
ਸਿੱਖ ਭਾਵਨਾਵਾਂ ਦੇ ਸਨਮਾਨ ਦਾ ਪ੍ਰਤੀਕ : ਖਿਆਲਾ
ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਇਹ ਬਿਆਨ ਸਿੱਖ ਭਾਵਨਾਵਾਂ ਅਤੇ 1984 ਨਾਲ ਜੁੜੇ ਇਤਿਹਾਸਕ ਦਰਦ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹਿਲਾਂ ਸ੍ਰੀ ਦਰਬਾਰ ਸਾਹਿਬ ’ਤੇ ਹੋਈ ਕਾਰਵਾਈ ਨੂੰ ਹਮਲਾ ਕਰਾਰ ਦੇ ਚੁੱਕੇ ਹਨ।
ਸਾਬਕਾ ਸੰਘ ਮੁਖੀ ਵੀ ਆ ਚੁੱਕੇ ਹਨ ਦਮਦਮੀ ਟਕਸਾਲ
ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ 26 ਦਸੰਬਰ 1999 ਨੂੰ ਦਮਦਮੀ ਟਕਸਾਲ ਦੇ ਚੌਕ ਮਹਿਤਾ ਵਿਖੇ ਉਸ ਵੇਲੇ ਦੇ ਸੰਘ ਮੁਖੀ ਕੇ.ਐੱਸ. ਸੁਦਰਸ਼ਨ ਦੀ ਹਾਜ਼ਰੀ ਵਿੱਚ ਇੱਕ ਅਹਿਮ ਮੀਟਿੰਗ ਹੋਈ ਸੀ। ਇਸ ਵਿੱਚ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਸੀ