ਰੈਵਲ ਡੇਲ ਸਕੂਲ ਵਿਖੇ ਮਹਾਤਮਾ ਗਾਂਧੀ ਜੈਅੰਤੀ ਮਨਾਈ ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਰੈਵਲ ਡੇਲ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਪ੍ਰਿੰਸੀਪਲ ਰਾਜੀਵ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ
Publish Date: Fri, 02 Oct 2026 04:12 PM (IST)
Updated Date: Fri, 02 Oct 2026 04:13 PM (IST)
ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਰੈਵਲ ਡੇਲ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਪ੍ਰਿੰਸੀਪਲ ਰਾਜੀਵ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਚੰਗੇ ਨਾਗਰਿਕ ਬਣਨ ਅਤੇ ਸਮਾਜ ਵਿਚ ਸ਼ਾਂਤੀ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਪੂਰਵਕ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਉੱਚੇ ਆਦਰਸ਼ਾਂ ਨੂੰ ਨਮਨ ਕੀਤਾ। ਸਕੂਲ ਵਿਚ ਕਰਵਾਈ ਗਈ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਸੱਚ, ਅਹਿੰਸਾ, ਸ਼ਾਂਤੀ, ਸਾਦਗੀ, ਸਮਾਨਤਾ ਅਤੇ ਨਿਆਂ ਦੇ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਇੱਕ ਪ੍ਰਭਾਵਸ਼ਾਲੀ ਨਾਟਕ ਰਾਹੀਂ ਇਹ ਦਰਸਾਇਆ ਗਿਆ ਕਿ ਮਹਾਤਮਾ ਗਾਂਧੀ ਜੀ ਨੇ ਆਪਣੇ ਜੀਵਨ ਵਿੱਚ ਸੱਚ ਅਤੇ ਅਹਿੰਸਾ ਦੇ ਮਾਰਗ ਨੂੰ ਹਮੇਸ਼ਾਂ ਪ੍ਰਮੁੱਖਤਾ ਦਿੱਤੀ। ਵਿਦਿਆਰਥੀਆਂ ਨੇ ਨਾਚ ਪ੍ਰਦਰਸ਼ਨ ਰਾਹੀਂ ਵੀ ਗਾਂਧੀ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਬੇਹੱਦ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਦੌਰਾਨ ਆਧੁਨਿਕ ਸਮੇਂ ਵਿਚ ਗਾਂਧੀ ਜੀ ਦੇ ਸਿਧਾਂਤਾਂ ਦੀ ਸਾਰਥਕਤਾ ਨੂੰ ਵੀ ਉਜਾਗਰ ਕੀਤਾ ਗਿਆ। ਸਭਾ ਦੌਰਾਨ ਦਾਂਡੀ ਮਾਰਚ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਗਾਂਧੀ ਜੀ ਦੀ ਦ੍ਰਿੜਤਾ, ਸਬਰ ਅਤੇ ਅਹਿੰਸਕ ਸੰਘਰਸ਼ ਬਾਰੇ ਜਾਣੂ ਕਰਵਾਇਆ ਗਿਆ ਅਤੇ ਖਾਸ ਕਰਕੇ ਅਗਰੇਜ਼ਾਂ ਦੇ ਸਾਹਮਣੇ ਆਪਣੀ ਦ੍ਰਿੜਤਾ ਸਾਬਤ ਕਰਨ ਲਈ ਦਾਂਡੀ ਮਾਰਚ ਕਰਦੇ ਹੋਏ 365 ਕਿਲੋਮੀਟਰ ਦੀ ਦੂਰੀ ਪੈਦਲ ਤੈਅ ਕੀਤੀ ਸੀ ਤਾਂ ਵਿਦਿਆਰਥੀਆਂ ਨੇ ਇਸ ਤੋਂ ਪ੍ਰੇਰਿਤ ਹੋ ਕੇ ਸੰਕਲਪ ਲਿਆ ਕਿ ਉਹ ਆਪਣੇ ਜੀਵਨ ਵਿੱਚ ਸੱਚਾਈ, ਧੀਰਜ, ਸਾਦਗੀ ਅਤੇ ਅਹਿੰਸਾ ਵਰਗੇ ਗੁਣਾਂ ਨੂੰ ਅਪਣਾਉਣਗੇ।