ਸਟਾਫ ਰਿਪੋਰਟਰ, ਅੰਮਿ੍ਤਸਰ : ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਨੇ 'ਥਾਰ' ਗੱਡੀ ਭੇਟ ਕੀਤੀ ਹੈ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਹੇਮੰਤ ਸਿੱਕਾ, ਆਰਐੱਸਐੱਮ ਅਸ਼ੀਸ਼ ਸ਼ਰਮਾ, ਅਭਿਸ਼ੇਕ ਮੁਖ, ਐੱਮਡੀ ਇੰਦਰਬੀਰ ਸਿੰਘ ਅਨੰਦ, ਐੱਮਡੀ ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੂੰ ਸੌਂਪੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਮਹਿੰਦਰਾ ਕੰਪਨੀ ਸੰਚਾਲਕਾਂ ਦੀ ਸ਼ਰਧਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ। ਸ਼੍ਰੋਮਣੀ ਕਮੇਟੀ ਨੇ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਸਿਰੋਪਾਓ, ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾਂ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਹੋਰ ਮੌਜੂਦ ਸਨ।