ਮਜੀਠੀਆ ਨੇ ਅਕਾਲੀ ਵਰਕਰਾਂ ਨਾਲ ਕੀਤੀ ਚੋਣਾਂ ਸਬੰਧੀ ਵਿਚਾਰ ਚਰਚਾ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਆਪ ਸਰਕਾਰ ਦੇ ਕਾਰਜਕਾਲ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ ਹੈ, ਆਪਣੇ ਆਪ ਨੂੰ ਕੱਟੜ੍ਹ ਇੰਮਾਨਦਾਰ ਕਹਾਓਣ ਵਾਲੀ
Publish Date: Thu, 03 Sep 2026 04:13 PM (IST)
Updated Date: Thu, 03 Sep 2026 04:16 PM (IST)
ਕਿਹਾ, ਆਪ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਆਪ ਦੇ ਕਾਰਜਕਾਲ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਆਪ ਸਰਕਾਰ ਦੇ ਕਾਰਜਕਾਲ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ ਹੈ, ਆਪਣੇ ਆਪ ਨੂੰ ਕੱਟੜ੍ਹ ਇੰਮਾਨਦਾਰ ਕਹਾਓਣ ਵਾਲੀ ਪਾਰਟੀ ਖੁਦ ਕਥਿਤ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿਚ ਘਿਰ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਤੀ ਦੇਰ ਸ਼ਾਮ ਸ਼ਹਿਰ ਮਜੀਠਾ ਵਿਖੇ ਨਗਰ ਕੌਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਡੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ। ਮਜੀਠੀਆ ਨੇ ਕਿਹਾ ਕਿ ਸਰਕਾਰ ਪਾਸੋ ਪੰਜਾਬ ਦਾ ਕੋਈ ਮੁੱਦਾ ਹੱਲ ਨਹੀ ਹੋਇਆ। ਭ੍ਰਿਸ਼ਟਾਚਾਰ ਦੇ ਮੁੱਦੇ ਤੇ ਪੁੱਛੇ ਜਾਣ ’ਤੇ ਮਜੀਠੀਆ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਆਲ੍ਹਾ ਤਫਤੀਸ਼ੀ ਏ ਏਜੰਸੀ ਈਡੀ ਵੱਲੋਂ ਸੂਬੇ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਕਈ ਚਿੱਠੀਆਂ ਲਿਖੀਆਂ ਗਈਆਂ ਹਨ, ਪਰ ਨਾ ਤਾਂ ਉਕਤ ਅਧਿਕਾਰੀ ਅਤੇ ਨਾ ਹੀ ਪੰਜਾਬ ਸਰਕਾਰ ਕੋਈ ਕਾਰਵਾਈ ਲਈ ਤਿਆਰ ਹੈ। ਜਦ ਕਿ ਦੇਸ਼ ਦੀ ਸਰਵਉਚ ਅਦਾਲਤ ਨੇ ਵੀ ਇਹ ਕਿਹਾ ਕਿ ਜਦ ਕਿਸੇ ਮਾਮਲੇ ਵਿਚ ਈਡੀ ਵੱਲੋਂ ਕੇਸ ਕੀਤਾ ਜਾਂਦਾ ਹੈ ਤਾਂ ਉਸ ਮਾਮਲੇ ਵਿਚ ਸੱਤ ਦਿਨਾਂ ਦੇ ਅੰਦਰ ਅੰਦਰ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਪਰ ਪੰਜਾਬ ਵਿਚ ਦੋਹਰੇ ਮਾਪਦੰਡ ਅਪਨਾਏ ਜਾ ਰਹੇ ਹਨ। ਇਸ ਮੌਕੇ ਮਜੀਠੀਆ ਦੇ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਮਜੀਠੀਆ, ਭੁਪਿੰਦਰ ਸਿੰਘ ਭਿੰਡੂ ਸਾਬਕਾ ਪ੍ਰਧਾਨ, ਦਿਲਬਾਗ ਸਿੰਘ ਗਿੱਲ ਸਾਬਕਾ ਵਾਈਸ ਪ੍ਰਧਾਨ, ਤਰੁਨ ਕੁਮਾਰ ਅਬਰੋਲ ਸਾਬਕਾ ਪ੍ਰਧਾਨ, ਸਰਬਜੀਤ ਸਿੰਘ ਸੁਪਾਰੀਵਿੰਡ ਸੀਨੀਅਰ ਮੀਤ ਪ੍ਰਧਾਨ, ਬੱਬੀ ਭੰਗਵਾਂ, ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ, ਰਾਕੇਸ਼ ਕੁਮਾਰ ਜੀਵਨ, ਚਰਨਜੀਤ ਸਿੰਘ ਗੋਲਾ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਨਰੇਸ਼ ਕੁਮਾਰ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।