ਮਜੀਠਾ 'ਚ ਮਜੀਠੀਆ ਦਾ ਸ਼ਾਨਦਾਰ ਸਵਾਗਤ: ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਪਹਿਲੀ ਵਾਰ ਪਹੁੰਚੇ ਆਪਣੇ ਹਲਕੇ, ਕੱਟਰ ਵਿਰੋਧੀ ਲਾਲੀ ਮਜੀਠੀਆ ਵੀ ਹੋਏ ਕਾਫ਼ਲੇ 'ਚ ਸ਼ਾਮਲ
ਬਿਕਰਮ ਮਜੀਠੀਆ ਵੱਲੋਂ ਇੱਕ ਖੁੱਲ੍ਹੀ ਗੱਡੀ ਵਿੱਚ ਸਵਾਰ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਨੇ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਪੂਰੇ ਰਸਤੇ ਨੂੰ ਪਾਰਟੀ ਦੀਆਂ ਝੰਡੀਆਂ ਨਾਲ ਸਜਾਇਆ ਗਿਆ ਸੀ। ਰੋਡ ਸ਼ੋਅ ਦੌਰਾਨ ਵਰਕਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਰੀ ਆਤਿਸ਼ਬਾਜ਼ੀ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
Publish Date: Wed, 25 Feb 2026 12:29 PM (IST)
Updated Date: Wed, 25 Feb 2026 12:31 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ: ਸ਼੍ਰੋਮਣੀ ਅਕਾਲੀ ਦਲ ਵੱਲੋਂ 'ਮਿਸ਼ਨ 2027' ਦੀਆਂ ਤਿਆਰੀਆਂ ਨੂੰ ਹੁਲਾਰਾ ਦਿੰਦੇ ਹੋਏ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਹਲਕੇ ਮਜੀਠਾ ਵਿਖੇ ਪਹੁੰਚੇ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਆਪਣੇ ਹਲਕੇ ਵਿੱਚ ਇਹ ਉਨ੍ਹਾਂ ਦੀ ਪਹਿਲੀ ਆਮਦ ਸੀ, ਜਿਸ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਬਿਕਰਮ ਮਜੀਠੀਆ ਵੱਲੋਂ ਇੱਕ ਖੁੱਲ੍ਹੀ ਗੱਡੀ ਵਿੱਚ ਸਵਾਰ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਨੇ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਪੂਰੇ ਰਸਤੇ ਨੂੰ ਪਾਰਟੀ ਦੀਆਂ ਝੰਡੀਆਂ ਨਾਲ ਸਜਾਇਆ ਗਿਆ ਸੀ। ਰੋਡ ਸ਼ੋਅ ਦੌਰਾਨ ਵਰਕਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਰੀ ਆਤਿਸ਼ਬਾਜ਼ੀ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਇਸ ਰੋਡ ਸ਼ੋਅ ਦੀ ਸਭ ਤੋਂ ਵੱਡੀ ਚਰਚਾ ਬਿਕਰਮ ਮਜੀਠੀਆ ਦੇ ਕੱਟਰ ਸਿਆਸੀ ਵਿਰੋਧੀ ਰਹੇ ਸੁਖਜਿੰਦਰ ਰਾਜ ਸਿੰਘ (ਲਾਲੀ ਮਜੀਠੀਆ) ਦੀ ਰਹੀ। ਲਾਲੀ ਮਜੀਠੀਆ ਨੇ ਸਿਆਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਆਪਣੇ ਸਾਥੀਆਂ ਸਮੇਤ ਇਸ ਸਵਾਗਤੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ, ਜਿਸ ਨੂੰ ਹਲਕੇ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਸੰਤੋਖ ਸਿੰਘ ਸਮਰਾ, ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਸਲਵੰਤ ਸਿੰਘ ਸੇਠ, ਐਡਵੋਕੇਟ ਰਾਕੇਸ਼ ਪ੍ਰਾਸ਼ਰ (ਸਿਆਸੀ ਸਕੱਤਰ), ਸਾਬਕਾ ਪ੍ਰਧਾਨ ਤਰਨ ਕੁਮਾਰ ਅਬਰੋਲ, ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਨਈਅਰ, ਸਰਬਜੀਤ ਸਿੰਘ ਸੁਪਾਰੀਵਿੰਡ, ਚਰਨਜੀਤ ਸਿੰਘ ਗੋਲਾ, ਗੋਕਲ ਮਜੀਠਾ, ਅਮਨ ਗਿੱਲ, ਸਾਰਜ ਗਿੱਲ, ਦਿਲਬਾਗ਼ ਸਿੰਘ ਗਿੱਲ, ਭੂਪਿੰਦਰ ਸਿੰਘ ਗਿੱਲ, ਬਿੱਲਾ ਆੜਤੀਆ, ਰਾਣਾ ਭੋਮਾ, ਦਿਲਪ੍ਰੀਤ ਸਿੰਘ ਜਲਾਲਪੁਰਾ, ਸੰਤ ਪ੍ਰਕਾਸ਼, ਜੱਥੇਦਾਰ ਹਰਪਾਲ ਸਿੰਘ, ਓਂਕਾਰ ਸਿੰਘ, ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਹਰਪਾਲ ਸਿੰਘ ਗਿੱਲ, ਅਜੇ ਚੋਪੜਾ ਅਤੇ ਪੱਪੂ ਕਾਮਰੇਡ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।