ਮਜੀਠੀਆ ਦੀ ਜ਼ਮਾਨਤ ’ਤੇ ਸੁਣਵਾਈ ਅੱਜ, ਪੁਲਿਸ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਕੀਤੇ ਤਲਬ
ਅਦਾਲਤ ਨੇ ਪੁਲਿਸ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਤਲਬ ਕੀਤੇ ਹਨ। ਹਾਲਾਂਕਿ ਅਦਾਲਤ ਨੇ ਵਕੀਲ ਬਿਕਰਮ ਸਿੰਘ ਬਾਠ ਨੂੰ ਬੇਕਸੂਰ ਐਲਾਨਿਆ ਹੈ।
Publish Date: Thu, 11 Jun 2026 08:42 AM (IST)
Updated Date: Thu, 11 Jun 2026 08:45 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਵੀਰਵਾਰ ਨੂੰ ਸੁਣਵਾਈ ਹੋਵੇਗੀ। ਅਦਾਲਤ ਨੇ ਪੁਲਿਸ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਤਲਬ ਕੀਤੇ ਹਨ। ਹਾਲਾਂਕਿ ਅਦਾਲਤ ਨੇ ਵਕੀਲ ਬਿਕਰਮ ਸਿੰਘ ਬਾਠ ਨੂੰ ਬੇਕਸੂਰ ਐਲਾਨਿਆ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੁਆਰਾ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਬੁੱਧਵਾਰ ਨੂੰ ਅਦਾਲਤ ਵਿਚ ਆਪਣੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਅਤੇ ਸਬੰਧਤ ਵੀਡੀਓ ਵਿਚ ਵਕੀਲ ਬਿਕਰਮ ਸਿੰਘ ਬਾਠ ਪੁਲਿਸ ਨਾਲ ਐਫਆਈਆਰ ’ਤੇ ਗੱਲਬਾਤ ਕਰਦੇ ਦਿਖਾਈ ਦੇ ਰਹੇ ਹਨ। ਕੇਸ ਦੀ ਪੈਰਵੀ ਕਰ ਰਹੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਦੀਪ ਕੁਮਾਰ ਸੈਣੀ ਨੇ ਕਿਹਾ ਕਿ ਵਕੀਲ ਬਿਕਰਮ ਸਿੰਘ ਬਾਠ ਘਟਨਾ ਵਾਲੇ ਦਿਨ ਆਪਣੇ ਮੁਵੱਕਿਲ ਦੀ ਨੁਮਾਇੰਦਗੀ ਕਰਨ ਲਈ ਮਜੀਠਾ ਪੁਲਿਸ ਥਾਣੇ ਗਏ ਸਨ। ਉਨ੍ਹਾਂ ਮੰਗ ਕੀਤੀ ਸੀ ਕਿ ਜੋਬਨਪ੍ਰੀਤ ਸਿੰਘ ਵਿਰੁੱਧ ਐਫਆਈਆਰ ਦਿਖਾਈ ਜਾਵੇ, ਜਿਸ ਨੂੰ ਪੁਲਿਸ ਨੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇਸ ਤੋਂ ਬਾਅਦ ਮਜੀਠਾ ਪੁਲਿਸ ਥਾਣੇ ਦੀ ਪੁਲਿਸ ਨੇ ਵਕੀਲ ਬਿਕਰਮ ਸਿੰਘ ਬਾਠ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਪੰਜਾਹ ਤੋਂ ਵੱਧ ਸਾਥੀਆਂ ਸਮੇਤ ਨੂੰ ਇਕ ਹੋਰ ਮਾਮਲੇ ਵਿਚ ਨਾਮਜਜਦ ਕਰ ਲਿਆ ਸੀ।