- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੜਤਾਲੀਆ ਕਮੇਟੀ ਦੀ ਸਿਫ਼ਾਰਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿੰਮੇਵਾਰੀ ’ਚ ਕੁਤਾਹੀ ਕਰਨ ਦੇ ਦੋਸ਼ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਮਲਕੀਤ ਸਿੰਘ ਤੇ ਰਜਿਸਟਰਾਂ 'ਚ ਛੇੜਛਾੜ ਕਰ ਕੇ ਗ਼ਲਤ ਇੰਦਰਾਜ ਦਰਜ ਕਰਨ ਵਾਲੇ ਸਰਾਂ ਦੇ ਇੰਚਾਰਜ ਅਮਰੀਕ ਸਿੰਘ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ 'ਚ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਪੜਤਾਲੀਆ ਕਮੇਟੀ ਦੀ ਸਿਫ਼ਾਰਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿੰਮੇਵਾਰੀ ’ਚ ਕੁਤਾਹੀ ਕਰਨ ਦੇ ਦੋਸ਼ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਮਲਕੀਤ ਸਿੰਘ ਤੇ ਰਜਿਸਟਰਾਂ 'ਚ ਛੇੜਛਾੜ ਕਰ ਕੇ ਗ਼ਲਤ ਇੰਦਰਾਜ ਦਰਜ ਕਰਨ ਵਾਲੇ ਸਰਾਂ ਦੇ ਇੰਚਾਰਜ ਅਮਰੀਕ ਸਿੰਘ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਸਰਾਂ 'ਚ ਹੈਲਪਰ ਵਜੋਂ ਡਿਊਟੀ ਨਿਭਾ ਰਹੇ ਭਾਈ ਪ੍ਰਭਜੋਤ ਸਿੰਘ ਦੀ ਵੀ ਬਦਲੀ ਕੀਤੀ ਗਈ ਹੈ। ਇਸ ਮਾਮਲੇ 'ਚ ਅੱਗੋਂ ਵਿਭਾਗੀ ਪੜਤਾਲ ਜਾਰੀ ਰੱਖਣ ਦਾ ਵੀ ਆਦੇਸ਼ ਕੀਤਾ ਗਿਆ ਹੈ।