ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਵੱਡਾ ਐਲਾਨ, ਪਰਵਿੰਦਰ ਸਿੰਘ ਝੋਟਾ ਨੂੰ ਮਿਲਿਆ ‘ਸ਼ਹੀਦ’ ਦਾ ਦਰਜਾ, ਨਸ਼ਾ ਵਿਰੋਧੀ ਸੰਘਰਸ਼ ਨੂੰ ਕੀਤਾ ਸਿਜਦਾ
ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨੂੰ ਮਿਲਣ ਮਾਨਸਾ ਪਹੁੰਚੇ ਅਤੇ ਉਨ੍ਹਾਂ ਨਾਲ ਸੰਵੇਦਨਾ ਪ੍ਰਗਟ ਕੀਤੀ।
Publish Date: Fri, 16 Oct 2026 10:47 AM (IST)
Updated Date: Fri, 16 Oct 2026 10:55 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨੂੰ ਮਿਲਣ ਮਾਨਸਾ ਪਹੁੰਚੇ ਅਤੇ ਉਨ੍ਹਾਂ ਨਾਲ ਸੰਵੇਦਨਾ ਪ੍ਰਗਟ ਕੀਤੀ।
ਇਸ ਮੌਕੇ ਜਥੇਦਾਰ ਗੜਗੱਜ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਵੀ ਮੌਜੂਦ ਰਹੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਵਿੰਦਰ ਸਿੰਘ ਝੋਟਾ ਦੇ ਨਮਿਤ ਅਰਦਾਸ ਕੀਤੀ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ। ਜਥੇਦਾਰ ਗੜਗੱਜ ਨੇ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ, ਜਿਸ ਕੋਲ ਜੀਣ ਦਾ ਰਸਤਾ ਸੀ ਪਰ ਉਸ ਨੇ ਫਿਰ ਵੀ ਲੋਕਾਂ ਅਤੇ ਨੌਜਵਾਨਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।