- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਆਪਰੇਸ਼ਨ ਵਿੱਚ 100 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਸਵੇਰ ਤੋਂ ਲੈ ਕੇ ਕਰੀਬ 8 ਵਜੇ ਤੱਕ ਇਲਾਕੇ ਵਿੱਚ ਵਿਆਪਕ ਪੱਧਰ ’ਤੇ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ। ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 6 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਤੋਂ ਪੁੱਛਗਿੱਛ ਤੇ ਵੈਰੀਫਿਕੇਸ਼ਨ ਦੀ ਕਾਰਵਾਈ ਕੀਤੀ ਗਈ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਲਗਾਤਾਰ ਕਾਸੋ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਥਾਣਾ ਛੇਹਰਟਾ ਦੇ ਇਲਾਕੇ ਵਿੱਚ ਇੱਕ ਵਿਸ਼ੇਸ਼ ਜੁਆਇੰਟ ਕਾਸੋ ਆਪਰੇਸ਼ਨ ਚਲਾਇਆ ਗਿਆ।
ਇਸ ਆਪਰੇਸ਼ਨ ਵਿੱਚ 100 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਸਵੇਰ ਤੋਂ ਲੈ ਕੇ ਕਰੀਬ 8 ਵਜੇ ਤੱਕ ਇਲਾਕੇ ਵਿੱਚ ਵਿਆਪਕ ਪੱਧਰ ’ਤੇ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ। ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 6 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਤੋਂ ਪੁੱਛਗਿੱਛ ਤੇ ਵੈਰੀਫਿਕੇਸ਼ਨ ਦੀ ਕਾਰਵਾਈ ਕੀਤੀ ਗਈ।
ਇਸ ਤੋਂ ਇਲਾਵਾ ਚੈਕਿੰਗ ਦੌਰਾਨ ਐਕਸਾਈਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਬਰਾਮਦਗੀ ਵੀ ਹੋਈ, ਜਿਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ 3 ਲਾਵਾਰਿਸ/ਸ਼ੱਕੀ ਵਾਹਨਾਂ ਨੂੰ ਵੀ ਆਪਣੇ ਕਬਜ਼ੇ ਵਿੱਚ ਲਿਆ ਹੈ। ਇਨ੍ਹਾਂ ਵਾਹਨਾਂ ਦੇ ਮਾਲਕੀ ਹੱਕ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਾਹਨਾਂ ਦੇ ਅਸਲ ਮਾਲਕ ਅਤੇ ਉਨ੍ਹਾਂ ਦੀ ਵਰਤੋਂ ਸਬੰਧੀ ਸਪੱਸ਼ਟ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਇਸ ਕਾਸੋ ਦੌਰਾਨ ਪੁਲਿਸ ਨੇ ਖ਼ਾਸ ਤੌਰ ’ਤੇ ਉਨ੍ਹਾਂ ਇਲਾਕਿਆਂ ’ਤੇ ਧਿਆਨ ਕੇਂਦਰਿਤ ਕੀਤਾ, ਜਿੱਥੋਂ ਨਸ਼ਿਆਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਸ਼ਿਕਾਇਤਾਂ ਜਾਂ ਜਾਣਕਾਰੀ ਮਿਲ ਰਹੀ ਸੀ। ਪੁਲਿਸ ਟੀਮਾਂ ਵੱਲੋਂ ਘਰਾਂ, ਸ਼ੱਕੀ ਥਾਵਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਬਰੀਕੀ ਨਾਲ ਚੈਕਿੰਗ ਕਰਕੇ ਸੰਭਾਵਿਤ ਦੋਸ਼ੀਆਂ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਕਾਰਵਾਈ ਕੀਤੀ ਗਈ।
ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਆਪਰੇਸ਼ਨ ਦੌਰਾਨ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ਾ ਵੇਚਣ ਵਾਲਿਆਂ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ਿਆਂ ਦੀ ਸਪਲਾਈ ਚੇਨ, ਇਸ ਨਾਲ ਜੁੜੇ ਵਿਅਕਤੀਆਂ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਹੌਟਸਪੌਟ ਇਲਾਕਿਆਂ ’ਤੇ ਵੀ ਲਗਾਤਾਰ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।
ਡੀਸੀਪੀ ਇਨਵੈਸਟੀਗੇਸ਼ਨ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਅਜਿਹੇ ਕਾਸੋ ਆਪਰੇਸ਼ਨ ਅੱਗੇ ਵੀ ਜਾਰੀ ਰਹਿਣਗੇ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।