
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਰਾਮਦਾਸ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਜਾਟਾ ਪਿੰਡ 'ਚ ਵੀਰਵਾਰ ਰਾਤ ਨੂੰ ਗ੍ਰਨੇਡ ਨਾਲ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜਿਸ ਜਗ੍ਹਾ 'ਤੇ ਗ੍ਰਨੇਡ ਸੁੱਟੇ ਗਏ ਸਨ, ਉਹ ਰਣਜੀਤ ਸਿੰਘ ਨਾਮ ਦੇ ਇੱਕ ਸਿਪਾਹੀ ਦਾ ਘਰ ਸੀ। ਇਸ ਧਮਾਕੇ 'ਚ ਦੋ ਔਰਤਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਟਾਫ ਰਿਪੋਰਟਰ, ਅਜਨਾਲਾ - ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਰਾਮਦਾਸ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਜਾਟਾ ਪਿੰਡ 'ਚ ਵੀਰਵਾਰ ਰਾਤ ਨੂੰ ਗ੍ਰਨੇਡ ਨਾਲ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜਿਸ ਜਗ੍ਹਾ 'ਤੇ ਗ੍ਰਨੇਡ ਸੁੱਟੇ ਗਏ ਸਨ, ਉਹ ਰਣਜੀਤ ਸਿੰਘ ਨਾਮ ਦੇ ਇੱਕ ਸਿਪਾਹੀ ਦਾ ਘਰ ਸੀ। ਇਸ ਧਮਾਕੇ 'ਚ ਦੋ ਔਰਤਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸੰਕੇਤ ਮਿਲਦਾ ਹੈ ਕਿ ਇਹ ਹਮਲਾ ਪਿੰਡ ਦੀ ਸਰਪੰਚੀ ਦੀ ਚੋਣ ਨੂੰ ਲੈ ਕੇ ਗੈਂਗਸਟਰ ਹੈਪੀ ਪਾਸੀਆ ਦੇ ਪਰਿਵਾਰ ਨਾਲ ਜੁੜੇ ਕਿਸੇ ਪੁਰਾਣੇ ਆਪਸੀ ਵਿਵਾਦ ਦਾ ਨਤੀਜਾ ਹੋ ਸਕਦਾ ਹੈ।
ਜਾਣਕਾਰੀ ਅਨੁਸਾਰ, ਹਮਲਾਵਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਆਏ ਸਨ, ਨਿਸ਼ਾਨੇ ਵਾਲੇ ਘਰ 'ਤੇ ਵਿਸਫੋਟਕ ਸੁੱਟਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਧਮਾਕੇ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਸੁਰੱਖਿਅਤ ਕਰ ਲਿਆ।
ਇਲਾਕੇ 'ਚੋਂ CCTV ਫੁਟਮੇਟ ਬਰਾਮਦ ਕੀਤੀ ਹੈ, ਜਿਸ 'ਚ ਘਟਨਾ ਸਮੇਂ ਦੋ ਵਿਅਕਤੀ ਮੋਟਰਸਾਈਕਲ 'ਤੇ ਘੁੰਮਦੇ ਨਜ਼ਰ ਆ ਰਹੇ ਹਨ। ਪੁਲਿਸ ਵੱਲੋਂ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਆਉਣ-ਜਾਣ ਦੇ ਰਸਤੇ ਦਾ ਪਤਾ ਲਗਾਉਣ ਲਈ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਹਮਲੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਕਰਨ ਲਈ ਪ੍ਰਭਾਵਿਤ ਪਰਿਵਾਰ ਅਤੇ ਆਂਢ-ਗੁਆਂਢ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।