ਅੰਮ੍ਰਿਤਸਰ ’ਚ ਵੱਡੀ ਕਾਰਵਾਈ: ਦਸ ਪਿਸਤੌਲਾਂ ਤੇ ਮੈਗਜ਼ੀਨਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ, ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਐੱਸ.ਐੱਸ.ਪੀ. ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਦਾ ਪੁਰਾਣਾ ਰਿਕਾਰਡ ਖੰਘਾਲਿਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਦੋਵਾਂ ਖ਼ਿਲਾਫ਼ ਪਹਿਲਾਂ ਦਾ ਕੋਈ ਮਾਮਲਾ ਦਰਜ ਨਹੀਂ ਹੈ। ਫਿਰ ਵੀ ਅੰਮ੍ਰਿਤਸਰ ਦਿਹਾਤੀ ਪੁਲਿਸ ਗੁਰਦਾਸਪੁਰ ਪੁਲਿਸ ਦੇ ਸੰਪਰਕ ’ਚ ਹੈ। ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Publish Date: Fri, 28 Aug 2026 09:50 AM (IST)
Updated Date: Fri, 28 Aug 2026 09:52 AM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਥਾਣਾ ਘਰਿੰਡਾ ਦੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਵੀਰਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਦੇ ਕਬਜ਼ੇ ’ਚੋਂ ਦਸ ਪਿਸਤੌਲ, ਦਸ ਮੈਗਜ਼ੀਨ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੇ ਫੜੇ ਗਏ ਦੋਸ਼ੀਆਂ ਦੀ ਪਛਾਣ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਨਿਵਾਸੀ ਜਗਜੀਤ ਸਿੰਘ ਅਤੇ ਦੋਰਾੰਗਲਾ ਪਿੰਡ ਨਿਵਾਸੀ ਦਵਿੰਦਰ ਸਿੰਘ ਵਜੋਂ ਦੱਸੀ ਹੈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਦਾ ਪੁਰਾਣਾ ਰਿਕਾਰਡ ਖੰਘਾਲਿਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਦੋਵਾਂ ਖ਼ਿਲਾਫ਼ ਪਹਿਲਾਂ ਦਾ ਕੋਈ ਮਾਮਲਾ ਦਰਜ ਨਹੀਂ ਹੈ। ਫਿਰ ਵੀ ਅੰਮ੍ਰਿਤਸਰ ਦਿਹਾਤੀ ਪੁਲਿਸ ਗੁਰਦਾਸਪੁਰ ਪੁਲਿਸ ਦੇ ਸੰਪਰਕ ’ਚ ਹੈ। ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਸੁੱਟੀ ਗਈ ਹਥਿਆਰਾਂ ਦੀ ਖੇਪ ਨੂੰ ਉਕਤ ਦੋਸ਼ੀ ਕਬਜ਼ੇ ਵਿੱਚ ਲੈ ਕੇ ਉਸ ਨੂੰ ਟਿਕਾਣੇ ਲਾਉਣ ਦੀ ਫਿਰਾਕ ਵਿੱਚ ਹਨ। ਇਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਇਨ੍ਹਾਂ ਦੇ ਕਬਜ਼ੇ ਵਿੱਚੋਂ ਦਸ ਪਿਸਤੌਲ ਅਤੇ ਦਸ ਮੈਗਜ਼ੀਨ ਬਰਾਮਦ ਕੀਤੇ ਗਏ।