ਅੰਮ੍ਰਿਤਸਰ 'ਚ ਪੁਲਿਸ ਦੀ ਵੱਡੀ ਕਾਰਵਾਈ : ਹਥਿਆਰ ਤਸਕਰੀ ਗਿਰੋਹ ਦਾ ਮੈਂਬਰ 7 ਪਿਸਤੌਲਾਂ ਤੇ ਹੈਰੋਇਨ ਸਣੇ ਕਾਬੂ
ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ ਸੋਮਵਾਰ ਸਵੇਰੇ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ, ਸੱਤ ਮੈਗਜ਼ੀਨ ਅਤੇ 2 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ।
Publish Date: Mon, 18 May 2026 02:03 PM (IST)
Updated Date: Mon, 18 May 2026 02:07 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ ਸੋਮਵਾਰ ਸਵੇਰੇ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ, ਸੱਤ ਮੈਗਜ਼ੀਨ ਅਤੇ 2 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੁਰੂਵਾਲੀ ਗੇਟ ਦੇ ਰਹਿਣ ਵਾਲੇ ਖੁਸ਼ ਕੁਮਾਰ ਉਰਫ਼ ਭੋਲੂ ਵਜੋਂ ਕੀਤੀ ਹੈ। ਮੁਲਜ਼ਮ ਪੁਰਾਣੇ ਸ਼ਹਿਰ ਵਿੱਚ ਕੱਪੜੇ ਦੀ ਦੁਕਾਨ ਚਲਾਉਂਦਾ ਸੀ। ਉਸ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਬੌਬੀ ਮਲਹੋਤਰਾ ਨਾਲ ਵੀ ਸਬੰਧ ਦੱਸੇ ਜਾਂਦੇ ਹਨ।
ਇਸ ਤੋਂ ਪਹਿਲਾਂ ਖੁਸ਼ ਕੁਮਾਰ ਵਿਰੁੱਧ 2018 ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ 2019 ਵਿੱਚ ਡਕੈਤੀ ਅਤੇ 2020 ਵਿੱਚ ਅਸਲਾ ਐਕਟ ਦੇ ਮਾਮਲੇ ਦਰਜ ਕੀਤੇ ਗਏ ਸਨ। ਪੁਲਿਸ ਨੇ ਦੱਸਿਆ ਕਿ ਖੁਸ਼ ਕੁਮਾਰ ਇਸ ਸਮੇਂ ਪਾਕਿਸਤਾਨੀ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਹੈ ਅਤੇ ਇਹ ਸੱਤ ਪਿਸਤੌਲ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਗਏ ਸਨ। ਤਿੰਨੋਂ ਮਾਮਲਿਆਂ 'ਚ ਮੁਜਲਮ ਦੇ ਜ਼ਮਾਨਤ 'ਤੇ ਬਾਹਰ ਚਲ ਰਿਹਾ ਹੈ।