ਪੰਜਾਬ 'ਚ ਵੱਡਾ ਅੱਤਵਾਦੀ ਤੇ ਨਸ਼ਾ ਰੈਕੇਟ ਬੇਨਕਾਬ, ISI ਦੇ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਸਮੇਤ 10 ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਇਲਾਕੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਗਿਰੋਹ ਦੇ 10 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਜਲਮ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਇੱਕ ਹੈਂਡਲਰ ਦੇ ਇਸ਼ਾਰੇ 'ਤੇ ਇਹ ਖੇਪਾਂ ਭੇਜ ਰਹੇ ਸਨ।
Publish Date: Tue, 13 Oct 2026 12:03 PM (IST)
Updated Date: Tue, 13 Oct 2026 12:04 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਇਲਾਕੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਗਿਰੋਹ ਦੇ 10 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਜਲਮ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਇੱਕ ਹੈਂਡਲਰ ਦੇ ਇਸ਼ਾਰੇ 'ਤੇ ਇਹ ਖੇਪਾਂ ਭੇਜ ਰਹੇ ਸਨ।
ਦੋਸ਼ੀਆਂ ਤੋਂ ਛੇ ਵਿਦੇਸ਼ੀ ਪਿਸਤੌਲ, ਛੇ ਮੈਗਜ਼ੀਨ, 4.409 ਕਿਲੋਗ੍ਰਾਮ ਹੈਰੋਇਨ, ਅੱਧਾ ਕਿਲੋਗ੍ਰਾਮ ਅਫੀਮ, 12.90 ਲੱਖ ਰੁਪਏ ਦੀ ਡਰੱਗ ਮਨੀ ਅਤੇ 12 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ, ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ। ਪਾਕਿਸਤਾਨੀ ਤਸਕਰਾਂ ਨੇ ਇਸ ਡਰੋਨ ਦੀ ਵਰਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਭਾਰਤੀ ਖੇਤਰ ਵਿੱਚ ਸੁੱਟਣ ਲਈ ਕੀਤੀ ਸੀ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਜਲਦੀ ਹੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ।