ਸਟਾਫ ਰਿਪੋਰਟਰ, ਅੰਮਿ੍ਤਸਰ : ਪੰਜਾਬ 'ਚ ਕਾਂਗਰਸ ਸਰਕਾਰ ਖ਼ਿਲਾਫ਼ ਪੈਦਾ ਹੋਏ ਰੋਹ ਤੋਂ ਬਾਅਦ ਵੀ ਜੇਕਰ ਅਕਾਲੀ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਬਾਰੇ ਅਕਾਲੀ ਲੀਡਰਸ਼ਿਪ ਨੂੰ ਸੋਚਣਾ ਪਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੀਤਾ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਵਾਲੇ ਲੋਕਾਂ ਦੀਆਂ ਭਾਵਨਾਵਾਂ 'ਤੇ ਖਰੇ ਨਹੀਂ ਉਤਰੇ।

ਦਿੱਲੀ ਸਿਆਸਤ ਬਾਰੇ ਜੀਕੇ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀਆਂ ਪਿਛਲੇ 10 ਮਹੀਨੇ ਤੋਂ ਕੋਸ਼ਿਸ਼ਾਂ ਜਾਰੀ ਹਨ। ਉਹ ਸੱਚੇ ਹਨ ਤਾਂ ਹੀ 307 ਦੇ ਮੁਕੱਦਮੇ 'ਚੋਂ ਬਰੀ ਹੋਏ ਹਨ। ਕੁਝ ਲੋਕ ਬਾਹਰੋਂ ਤੇ ਕੁਝ ਅੰਦਰੋਂ ਮਿਲ ਕੇ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ 'ਤੇ ਤੁਲੇ ਹੋਏ ਹਨ ਪਰ ਵਿਰੋਧੀਆਂ ਨੂੰ ਸਫਲਤਾ ਨਹੀਂ ਮਿਲੇਗੀ।