ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦਾ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਪੁੱਜਣ 'ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ।

ਇਸ ਦੌਰਾਨ ਜਥੇਦਾਰ ਖਾਪੜਖੇੜੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਕੌਮ ਦੀ ਇਹ ਸੇਵਾ ਮਿਲੀ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈ-ਭਾਵਨੀ 'ਚ ਰਹਿ ਕੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਰਬਉੱਚ ਸੰਸਥਾ ਹੈ, ਜਿਸ ਦੇ ਪ੍ਰਬੰਧਕੀ ਫ਼ੈਸਲਿਆਂ ਸਬੰਧੀ ਅੰਤਿ੍ੰਗ ਕਮੇਟੀ ਦਾ ਹਿੱਸਾ ਬਣਨਾ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਕੌਮ ਦੀ ਇਸ ਮਾਣਮੱਤੀ ਸੰਸਥਾ ਦੇ ਇਤਿਹਾਸ, ਰਵਾਇਤਾਂ ਤੇ ਪ੍ਰੰਪਰਾਵਾਂ ਦੀ ਰੌਸ਼ਨੀ 'ਚ ਕਾਰਜਸ਼ੀਲ ਰਹਿਣਗੇ। ਇਸ ਮੌਕੇ ਡਾ. ਧਰਮਜੀਤ ਸਿੰਘ ਕਾਰਸੇਵਾ ਵਾਲੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਜਗਤਾਰ ਸਿੰਘ ਸ਼ਹੂਰਾ, ਦਿਲਰਾਜ ਸਿੰਘ ਗਿੱਲ, ਇੰਚਾਰਜ ਮਨਜੀਤ ਸਿੰਘ ਤਲਵੰਡੀ, ਰਣਜੀਤ ਸਿੰਘ ਰਾਣਾ ਤੇ ਬਲਦੇਵ ਸਿੰਘ ਆਦਿ ਮੌਜੂਦ ਸਨ।