ਮਾਨ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ : ਗਿੱਲ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਅਤੇ ਕੀਤੇ ਗਏ ਵਾਅਦਿਆਂ ਨੂੰ ਸਿਰਫ
Publish Date: Wed, 22 Apr 2026 04:19 PM (IST)
Updated Date: Wed, 22 Apr 2026 04:22 PM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਅਤੇ ਕੀਤੇ ਗਏ ਵਾਅਦਿਆਂ ਨੂੰ ਸਿਰਫ ਚਾਰ ਸਾਲ ਅੰਦਰ ਪੂਰਿਆਂ ਕਰਕੇ ਦੇਸ਼ ਭਰ ਵਿਚ ਮਿਸਾਲ ਪੈਦਾ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਨਾਲ ਲੱਗਦੇ ਪਿੰਡ ਨਾਗ ਕਲਾਂ ਵਿਖੇ ਮਾਸਟਰ ਜਸਜੀਤ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਗਿੱਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ ਮਹਿਲਾ ਸਨਮਾਨ ਭੱਤਾ, ਬਿਜਲੀ ਬਿੱਲਾਂ ਵਿਚ ਰਾਹਤ, ਖੇਤੀਬਾੜੀ ਨਾਲ ਜੁੜੀਆਂ ਯੋਜਨਾਵਾਂ, ਸਿੱਖਿਆ, ਸਿਹਤ ਅਤੇ ਇਲਾਜ ਵਿਚ ਸੁਧਾਰ ਆਦਿ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਹਨ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚਾਰ ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵੀਂ ਮਿਸਾਲ ਪੈਦਾ ਕੀਤੀ ਹੈ। ਗਿੱਲ ਨੇ ਇਹ ਵੀ ਦੱਸਿਆ ਕਿ ਇਸ ਸਰਕਾਰ ਨੇ ਔਰਤਾਂ ਦੀ ਆਰਥਿਕ ਉੱਨਤੀ ਲਈ ਵੱਡੇ ਕਦਮ ਚੁੱਕੇ ਹਨ। ਜਿਸ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਪਛੜੀਆਂ ਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1500 ਰੁਪਏ ਦਾ ਭੱਤਾ ਅਪ੍ਰੈਲ ਮਹੀਨੇ ਤੋਂ ਦਿੱਤਾ ਜਾਵੇਗਾ, ਜਿਸ ਨਾਲ ਘਰਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਖੇਤਰ ਵਿਚ ਵੀ ਵੱਡਾ ਸੁਧਾਰ ਕੀਤਾ ਹੈ, ਜਿਸ ਤਹਿਤ ਸੂਬੇ ਭਰ ਵਿਚ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਇਲਾਜ, ਮੁਫਤ ਦਵਾਈਆਂ ਅਤੇ ਫਰੀ ਟੈਸਟਾਂ ਦੀਆਂ ਯੋਜਨਾਵਾਂ ਨਾਲ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਖੇਤੀਬਾੜੀ ਨਾਲ ਜੁੜੇ ਕਿਸਾਨਾਂ ਲਈ ਵੀ ਵੱਖ-ਵੱਖ ਯੋਜਨਾਵਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਨਾਲ ਉਨ੍ਹਾਂ ਦੀ ਆਮਦਨ ਵਧਾਉਣ ਵਿਚ ਮਦਦ ਮਿਲੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਰਕਾਰ ਲੋਕ ਭਲਾਈ ਅਤੇ ਵਿਕਾਸ ਉੱਤੇ ਧਿਆਨ ਕੇਂਦਰਿਤ ਕਰ ਰਹੀ ਹੈ। ਤਲਬੀਰ ਗਿੱਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਭ੍ਰਿਸਟਾਚਾਰ ਖਿਲਾਫ ਸਖਤੀ ਨਾਲ ਕਾਰਵਾਈ ਕਰਕੇ ਪਾਰਦਰਸ਼ੀ ਪ੍ਰਸ਼ਾਸਨ ਦੀ ਮਿਸਾਲ ਪੇਸ਼ ਕੀਤੀ ਹੈ। ਇਸ ਮੌਕੇ ਬਲਜਿੰਦਰ ਸਿੰਘ ਛੀਨਾ ਸਿਆਸੀ ਸਲਾਹਕਾਰ ਗਿੱਲ, ਜਸਵੰਤ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਵਡਾਲੀ, ਸੁਖਚੈਨ ਸਿੰਘ ਸੁੱਖ ਭੰਗਵਾਂ, ਜਸਕਰਨ ਸਿੰਘ ਪ੍ਰਧਾਨ ਮਜੀਠਾ ਮੰਡੀ, ਕੁਲਦੀਪ ਸਿੰਘ, ਜਤਿੰਦਰ ਸਿੰਘ, ਗੁਰਮੇਜ ਸਿੰਘ, ਦਲਜੀਤ ਸਿੰਘ ਗਿੱਲ, ਸੰਦੀਪ ਧਾਲੀਵਾਲ, ਮਨਜੀਤ ਸਿੰਘ, ਭੁਪਿੰਦਰ ਸਿੰਘ, ਲਾਲ ਸਿੰਘ, ਸਰਪੰਚ ਰਵੀ ਨਾਗ ਖੁਰਦ, ਗੁਰਨਾਮ ਸਿੰਘ, ਪ੍ਰੇਮ ਸਿੰਘ, ਅਰਮਾਨ ਸਿੰਘ, ਸਿਮਰਪ੍ਰੀਤ ਕੌਰ, ਨਵਜੀਤ ਕੌਰ, ਹਰਪ੍ਰੀਤ ਕੌਰ, ਭੁਪਿੰਦਰ ਸਿੰਘ, ਪ੍ਰੀਤ ਕੌਰ ਆਦਿ ਹਾਜ਼ਰ ਸਨ।