ਮਨਪ੍ਰੀਤ ਸਿੰਘ ਨੇ ਬਿਆਨਿਆ ਦਾਤਰ ਨਾਲ ਹੋਏ ਜਾਨਲੇਵਾ ਹਮਲੇ ਦਾ ਖੌਫਨਾਕ ਮੰਜ਼ਰ, ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ 'ਚ ਵੱਡੀ ਗਵਾਹੀ
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 20 ਮਈ ਦੀ ਤਾਰੀਖ ਨਿਰਧਾਰਤ ਕੀਤੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾ ਰਹੀ ਹੈ।
Publish Date: Sun, 17 May 2026 10:40 AM (IST)
Updated Date: Sun, 17 May 2026 10:42 AM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮਨਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਗਵਾਹੀ ਦਰਜ ਕਰਵਾਈ। ਪੀੜਤ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਫਰਵਰੀ 2023 ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਅਮਨਦੀਪ ਸਿੰਘ ਅਮਨਾ ਨਾਲ ਮਿਲ ਕੇ ਉਸ ’ਤੇ ਦਾਤਰ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਦੀ ਗਵਾਹੀ ਅਜੇ ਪੂਰੀ ਨਹੀਂ ਹੋ ਸਕੀ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 20 ਮਈ ਦੀ ਤਾਰੀਖ ਨਿਰਧਾਰਤ ਕੀਤੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾ ਰਹੀ ਹੈ। ਯਾਦ ਰਹੇ ਕਿ 22 ਮਾਰਚ 2023 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਅਜਨਾਲਾ ਥਾਣਾ ’ਤੇ ਹਮਲਾ ਕਰਨ ਦੇ ਦੋਸ਼ ਲੱਗੇ ਸਨ। ਇਸ ਹਮਲੇ ਦੌਰਾਨ ਐੱਸਪੀ ਜੁਗਰਾਜ ਸਿੰਘ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ।