ਖਿਦੋਵਾਲੀ ਦੇ ਕਈ ਪਰਿਵਾਰ ਅਕਾਲੀ ਦਲ ਛੱਡ ਕੇ ‘ਆਪ’ ’ਚ ਹੋਏ ਸ਼ਾਮਲ
ਭਗਵਾਨ ਸਿੰਘ ਖੁਜਾਲਾ, ਪੰਜਾਬੀ ਜਾਗਰਣ ਤਰਸਿੱਕਾ : ਮਜੀਠਾ ਹਲਕੇ ਦੇ ਪਿੰਡ ਖਿਦੋਵਾਲੀ ਤੋਂ ਬਲਾਕ ਸੰਮਤੀ ਮੈਂਬਰ ਸਿਕੰਦਰ ਸਿੰਘ ਦੇ ਯਤਨਾ ਸਦਕਾ 'ਆਪ' ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ
Publish Date: Fri, 16 Jan 2026 04:33 PM (IST)
Updated Date: Fri, 16 Jan 2026 04:36 PM (IST)
ਭਗਵਾਨ ਸਿੰਘ ਖੁਜਾਲਾ, ਪੰਜਾਬੀ ਜਾਗਰਣ ਤਰਸਿੱਕਾ : ਮਜੀਠਾ ਹਲਕੇ ਦੇ ਪਿੰਡ ਖਿਦੋਵਾਲੀ ਤੋਂ ਬਲਾਕ ਸੰਮਤੀ ਮੈਂਬਰ ਸਿਕੰਦਰ ਸਿੰਘ ਦੇ ਯਤਨਾ ਸਦਕਾ ਆਪ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਾਰਟੀ ਵਿਚ ਆਉਂਣ ਤੇ ਸਵਾਗਤ ਕੀਤਾ। ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲਏ ਜਾ ਰਹੇ ਇਤਿਹਾਸਕ ਫੈਂਸਲਿਆਂ ਤੋਂ ਖੁਸ਼ ਹੋ ਕੇ ਇਹ ਆਪ ਪਾਰਟੀ ਵਿਚ ਸ਼ਾਮਲ ਹੋਏ ਹਨ। ਜਿੰਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ‘ਤੇ ਹਰ ਪੱਖ ਤੋਂ ਬਣਦਾ ਮਾਨ-ਸਤਿਕਾਰ ਦਿੱਤਾ ਜਾਵੇਗਾ। ਗਿੱਲ ਨੇ ਕਿਹਾ ਕਿ 18 ਜਨਵਰੀ ਨੂੰ ਦਾਣਾ ਮੰਡੀ ਮਜੀਠਾ ਵਿਖੇ ਹੋਣ ਵਾਲੀ ਰੈਲੀ ਤੋਂ ਬਾਅਦ ਹਲਕਾ ਮਜੀਠਾ ਵਿਚ ਸਿਆਸੀ ਸਮੀਕਰਨ ਬਦਲ ਜਾਣਗੇ। ਇਸ ਮੌਕੇ ਫੌਜੀ ਮਹਿਤਾਬ ਸਿੰਘ, ਜੋਬਨਜੀਤ ਸਿੰਘ, ਜਗੀਰ ਸਿੰਘ, ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਮਿੱਠੂ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਲਿਫਟੈਨ ਸਿੰਘ, ਮੈਂਬਰ ਬਿਕਰਮ ਸਿੰਘ, ਰੰਗਾ ਸਿੰਘ ਸਾਬਕਾ ਮੈਂਬਰ, ਬਿਕਰਮਜੀਤ ਸਿੰਘ, ਹਰਬੰਸ ਸਿੰਘ, ਅਮਰੀਕ ਸਿੰਘ, ਸੁੱਚਾ ਸਿੰਘ, ਸਤਨਾਮ ਸਿੰਘ ਕਾਲੀ ਆਦਿ ਮੌਜੂਦ ਸਨ।