ਮੈਰਾਥਨ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕੀਤਾ : ਕਟਾਰੀਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਯੋਜਿਤ ਇਸ ਮੈਰਾਥਨ ਲੜੀ ਨੇ ਮੋਹਾਲੀ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਕੋ ਛੱਤ ਹੇਠ ਇਕੱਠਾ ਕੀਤਾ
Publish Date: Mon, 12 Oct 2026 04:12 PM (IST)
Updated Date: Mon, 12 Oct 2026 04:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਯੋਜਿਤ ਇਸ ਮੈਰਾਥਨ ਲੜੀ ਨੇ ਮੋਹਾਲੀ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਕੋ ਛੱਤ ਹੇਠ ਇਕੱਠਾ ਕੀਤਾ ਹੈ। ਇਨ੍ਹਾਂ ਥਾਵਾਂ ਤੇ ਮਿਿਲਆ ਉਤਸ਼ਾਹਪੂਰਵਕ ਹੁੰਗਾਰਾ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸਮੂਹਿਕ ਸੁਨੇਹਾ ਦਿੰਦਾ ਹੈ, ਜੋ ਕਿ ਨਸ਼ਾ ਮੁਕਤ ਭਵਿੱਖ ਅਤੇ ਇਕ ਰੰਗਲਾ ਪੰਜਾਬ ਸਿਰਜਣ ਦੇ ਸਫ਼ਰ ਦੌਰਾਨ ਖੇਡਾਂ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਜਾਚ ਤੇ ਵੱਧ ਰਹੇ ਧਿਆਨ ਨੂੰ ਉਜਾਗਰ ਕਰਦਾ ਹੈ। ਇਹ ਪ੍ਰਗਟਾਵਾ ‘ਪੰਜਾਬ ਟ੍ਰੇਡਰਜ਼ ਕਮਿਸ਼ਨ’ ਪੰਜਾਬ ਸਰਕਾਰ ਦੇ ਜਿਲ੍ਹਾ ਚੇਅਰਮੈਨ ਗੁਰਪ੍ਰੀਤ ਸਿੰਘ ਕਟਾਰੀਆ ਅਤੇ ਉਨ੍ਹਾਂ ਦੀ ਪਤਨੀ ਪੂਨਮ ਕਟਾਰੀਆ ਨੇ ਵੀ ‘ਯੂਥ ਰਨ ਪੰਜਾਬ 2026’ ਮੈਰਾਥਨ ਵਿਚ ਸ਼ਮੂਲੀਅਤ ਕੀਤੀ। ਗੁਰਪ੍ਰੀਤ ਕਟਾਰੀਆ ਨੇ ਕਿਹਾ ਕਿ ‘ਯੂਥ ਰਨ ਪੰਜਾਬ 2026’ ਮੁਹਿੰਮ ਖੇਡਾਂ ਨੂੰ ਹੱਲਾਸ਼ੇਰੀ ਦੇਣ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸਮੂਹਿਕ ਕੋਸ਼ਿਸ਼ ਵਿਚ ਨੌਜਵਾਨਾਂ ਨੂੰ ਲਾਮਬੰਦ ਕਰਨ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੈਰਾਥਨ ਨੇ ਨਸ਼ਾ ਮੁਕਤ ਪੰਜਾਬ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਨੌਜਵਾਨਾਂ, ਮਾਵਾਂ-ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਇਕ ਪਲੇਟਫਾਰਮ ਤੇ ਲਿਆਂਦਾ ਹੈ। ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜ਼ੋਰ ਫੜ ਰਹੀ ਹੈ, ਜਿਸ ਵਿਚ ਹੁਣ ਤੱਕ ਪੰਜਾਬ ਭਰ ਵਿਚ ‘ਯੂਥ ਰਨ ਪੰਜਾਬ 2026’ ਤਹਿਤ ਇੱਕ ਲੱਖ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਹੈ। ਪੂਨਮ ਕਟਾਰੀਆ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।