ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਵੇਰੇ ਕੰਪਨੀ ਬਾਗ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ
Publish Date: Sat, 12 Sep 2026 05:04 PM (IST)
Updated Date: Sat, 12 Sep 2026 05:05 PM (IST)
700 ਤੋਂ ਵੱਧ ਭਾਗੀਦਾਰਾਂ ਨੇ ਲਿਆ ਹਿੱਸਾ; ਖਿਡਾਰੀਆਂ ਅਤੇ ਮੈਰਾਥਨ ਪੂਰੀ ਕਰਨ ਵਾਲੇ ਭਾਗੀਦਾਰਾਂ ਦਾ ਕੀਤਾ ਸਨਮਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਵੇਰੇ ਕੰਪਨੀ ਬਾਗ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈਏਐੱਸ ਨੇ ਹਰੀ ਝੰਡੀ ਦਿਖਾ ਕੇ ਮੈਰਾਥਨ ਨੂੰ ਰਵਾਨਾ ਕੀਤਾ ਅਤੇ ਭਾਗੀਦਾਰਾਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਸਮਾਨਤਾ, ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਮਨੁੱਖਤਾ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਰਾਥਨ ਸਿਰਫ਼ ਇਕ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਮਨੁੱਖਤਾਵਾਦੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਸਾਰਥਕ ਉਪਰਾਲਾ ਹੈ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿਚ ਭਾਈਚਾਰੇ ਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਣ ਨਾਲ ਵਿਅਕਤੀ ਸਰੀਰਕ ਤੌਰ ’ਤੇ ਤੰਦਰੁਸਤ ਹੋਣ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏਡੀਸੀ ਪੱਲਵੀ ਮਿਸ਼ਰਾ ਆਈਏਐੱਸ ਅਤੇ ਐੱਸਡੀਐੱਮ-1 ਅਲਕਾ ਕਾਲੀਆ ਵੱਲੋਂ ਅੰਮ੍ਰਿਤਸਰ ਦੇ ਤਿੰਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ ਖਿਡਾਰੀਆਂ ਤੋਂ ਇਲਾਵਾ ਕਾਮਨਵੈਲਥ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੈਰਾਥਨ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਭਾਗੀਦਾਰਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਰੀਰਕ ਗਤੀਵਿਧੀਆਂ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੈਰਾਥਨ ਵਿਚ 700 ਤੋਂ ਵੱਧ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟ, ਮੈਡਲ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਗਈ। ਮੈਰਾਥਨ ਸਵੇਰੇ 7 ਵਜੇ ਕੰਪਨੀ ਬਾਗ ਤੋਂ ਸ਼ੁਰੂ ਹੋਈ। ਭਾਗੀਦਾਰਾਂ ਨੇ ਨੋਵਲਟੀ ਚੌਂਕ, ਕਸਟਮ ਚੌਂਕ, ਰਿਆਲਟੋ ਚੌਂਕ, ਅਸ਼ੋਕਾ ਚੌਂਕ, ਕ੍ਰਿਸਟਲ ਚੌਂਕ, ਹੁਕਮ ਸਿੰਘ ਰੋਡ ਅਤੇ ਸਸਸਸ ਚੌਂਕ ਤੋਂ ਹੁੰਦੇ ਹੋਏ ਮੁੜ ਕੰਪਨੀ ਬਾਗ ਵਿਖੇ ਪਹੁੰਚ ਕੇ ਮੈਰਾਥਨ ਪੂਰੀ ਕੀਤੀ। ਇਸ ਮੌਕੇ ਜਰਨੈਲ ਸਿੰਘ ਢੋਟ ਲੋਕ ਸਭਾ ਇੰਚਾਰਜ ਅਤੇ ਸੀਨੀਅਰ ਵਾਈਸ ਚੇਅਰਮੈਨ ਕੰਬੋਜ ਵੈਲਫੇਅਰ ਬੋਰਡ, ਰਵਿੰਦਰ ਹੰਸ ਡਾਇਰੈਕਟਰ ਐੱਸਈਐੱਲ ਐਂਡ ਐੱਫ ਕਾਰਪੋਰੇਸ਼ਨ,ਰਵਲੀਨ ਕੌਰ ਸੰਧੂ, ਵੂਮੈਨ ਯੂਥ ਵਿੰਗ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।