ਬੁੱਤ ਦੀ ਬੇਅਦਬੀ ਖ਼ਿਲਾਫ਼ ਭੰਡਾਰੀ ਪੁਲ਼ ’ਤੇ ਜ਼ਬਰਦਸਤ ਰੋਸ ਧਰਨਾ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਬੇਅਦਬੀ ਦੀ ਘਟਨਾ ਵਿਰੁੱਧ ਅੰਮ੍ਰਿਤਸਰ ਦੇ ਭੰਡਾਰੀ ਪੁਲ ਵਿਖੇ ਵੱਖ-ਵੱਖ ਵਾਲਮੀਕਿ ਜਥੇਬੰਦੀਆਂ ਵੱਲੋਂ
Publish Date: Fri, 11 Sep 2026 04:28 PM (IST)
Updated Date: Fri, 11 Sep 2026 04:31 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਬੇਅਦਬੀ ਦੀ ਘਟਨਾ ਵਿਰੁੱਧ ਅੰਮ੍ਰਿਤਸਰ ਦੇ ਭੰਡਾਰੀ ਪੁਲ ਵਿਖੇ ਵੱਖ-ਵੱਖ ਵਾਲਮੀਕਿ ਜਥੇਬੰਦੀਆਂ ਵੱਲੋਂ ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਟਰੱਸਟ ਦੇ ਗੱਦੀਨਸ਼ੀਨ ਸੰਤ ਮਲਕੀਤ ਨਾਥ ਦੇ ਨਿਰਦੇਸ਼ਾਂ ਹੇਠ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਵਾਲਮੀਕਿ ਭਾਈਚਾਰੇ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਭੰਡਾਰੀ ਪੁਲ ’ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸ਼ਰਾਰਤੀ ਅਨਸਰਾਂ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਆਗੂਆਂ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਪੂਰੇ ਦੇਸ਼ ਦਾ ਸਰਮਾਇਆ ਹਨ ਤੇ ਉਨ੍ਹਾਂ ਦਾ ਅਪਮਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ ਤੇ ਦੋਸ਼ੀਆਂ ਵਿਰੁੱਧ ਦੇਸ਼ਧ੍ਰੋਹ ਤੇ ਸਮਾਜਿਕ ਭਾਈਚਾਰਾ ਖ਼ਰਾਬ ਕਰਨ ਦੀਆਂ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਹਿਰਾਸਤ ਵਿੱਚ ਨਾ ਲਿਆ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਏਡੀਸੀਪੀ 1 ਯੋਗੇਸ਼ਵਰ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਓਮ ਪ੍ਰਕਾਸ਼ ਗੱਬਰ, ਅਮਨ ਵਿਲੀਅਮ, ਸੁਮੀਤ ਕਾਲੀ, ਰਾਹੁਲ ਮਲਿਕ, ਸਿਮਰਨਜੀਤ ਕੌਰ, ਜਗਦੀਸ਼ ਕੁਮਾਰ ਜੱਗੂ, ਓਮ ਪ੍ਰਕਾਸ਼ ਅਨਾਰਿਆ, ਰਿੰਕੂ ਜੀ.ਐਮ, ਮੁਕੇਸ਼ ਮਲਹੋਤਰਾ, ਦੀਪਕ ਕਲਿਆਣ ਤੇ ਹੋਰ ਆਗੂ ਹਾਜ਼ਰ ਸਨ।