ਮੀਰੀ ਪੀਰੀ ਖਾਲਸਾ ਮਾਰਚ ਦਾ ਮਜੀਠਾ ਪੁੱਜਣ ’ਤੇ ਹੋਵੇਗਾ ਨਿੱਘਾ ਸਵਾਗਤ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਤੀਸਰੇ ਪੜਾਅ ਦਾ ਮੀਰੀ ਪੀਰੀ ਖਾਲਸਾ
Publish Date: Mon, 21 Sep 2026 04:11 PM (IST)
Updated Date: Mon, 21 Sep 2026 04:14 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਤੀਸਰੇ ਪੜਾਅ ਦਾ ਮੀਰੀ ਪੀਰੀ ਖਾਲਸਾ ਮਾਰਚ ਦੁਆਬਾ ਅਤੇ ਮਾਝੇ ਦੇ ਵੱਖ ਖੇਤਰਾਂ ਵਿਚੋ ਹੁੰਦਾ ਹੋਇਆ 26 ਸਤੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਸੰਪੂਰਨ ਹੋਵੇਗਾ। ਇਸ ਖਾਲਸਾ ਮਾਰਚ ਵਿਚ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਲ ਹੋ ਕੇ ਇਸ ਦੀ ਸ਼ੋਭਾ ਨੂੰ ਵਧਾ ਰਹੀਆਂ ਹਨ। ਹਲਕਾ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਇਸ ਖਾਲਸਾ ਮਾਰਚ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਖਾਲਸਾ ਮਾਰਚ ਵੱਖ-ਵੱਖ ਪੜਾਅ ਤੋਂ ਹੁੰਦਾ ਹੋਇਆ 25 ਸਤੰਬਰ ਨੂੰ ਮਜੀਠਾ ਵਿਖੇ ਪੁੱਜੇਗਾ, ਜਿਸ ਦਾ ਸ਼ਹਿਰ ਮਜੀਠਾ ਤੇ ਆਸਪਾਸ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨਿੱਘਾ ਸਵਾਗਤ ਕਰਨਗੀਆਂ ਅਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਆਓ ਭਗਤ ਕਰਨ ਦੇ ਨਾਲ-ਨਾਲ ਵੱਖ-ਵੱਖ ਸਵਾਦਿਸ਼ਟ ਪਕਵਾਨਾਂ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕਰਨਗੀਆਂ। ਮਜੀਠੀਆ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਨਗਰ ਕੀਰਤਨ ਦਾ ਸਵਾਗਤ ਕਰਨ ਵਾਸਤੇ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।