ਮੀਰੀ-ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦਾ ਹੋਵੇਗਾ ਨਿੱਘਾ ਸਵਾਗਤ : ਅਠਵਾਲ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-
Publish Date: Thu, 24 Sep 2026 04:05 PM (IST)
Updated Date: Thu, 24 Sep 2026 04:06 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਸ਼੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਪਿੰਡਾਂ, ਨਗਰਾਂ ਤੋਂ ਹੁੰਦਾ ਹੋਇਆ 25 ਸਤੰਬਰ ਨੂੰ ਸ਼ਹਿਰ ਮਜੀਠਾ ਵਿਖੇ ਪਹੁੰਚ ਰਿਹਾ ਹੈ। ਇਥੇ ਮਜੀਠਾ ਦੀਆਂ ਸੰਗਤਾਂ ਪੂਰੀ ਗਰਮਜੋਸ਼ੀ ਨਾਲ ਸਵਾਗਤ ਕਰਨਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਮਾਈਆਂ ਦੀ ਪ੍ਰਬੰਧਕ ਕਮੇਟੀ ਦੇ ਮੈਨੇਜ਼ਰ ਪ੍ਰਿੰਸੀਪਲ ਜ਼ੋਗਾ ਸਿੰਘ ਅਠਵਾਲ ਨੇ ਦੱਸਿਆ ਕਿ ਇਸ ਖਾਲਸਾ ਮਾਰਚ ਨਗਰ ਕੀਰਤਨ ਦਾ ਮਜੀਠਾ ਦੀ ਧਰਤੀ ’ਤੇ ਪੁੱਜਣ ਤੇ ਸ਼ਹਿਰ ਦੀਆਂ ਸੰਗਤਾਂ ਅਤੇ ਗੁਰਦੁਆਰਾ ਮਾਈਆਂ, ਡੇਰਾ ਬਾਬਾ ਭਾਈ ਸਾਲ੍ਹੋ ਜੀ, ਗੁਰਦੁਆਰਾ ਬਾਬਾ ਕਾਹਨ ਸਿੰਘ, ਗੁਰਦੁਆਰਾ ਸੰਗਤਸਰ ਸਾਹਿਬ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਬਾਬਾ ਹਿੰਮਤ ਸਿੰਘ ਸਮੇਤ ਸ਼ਹਿਰ ਦੇ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਿਦਆਰਥੀਆਂ ਵੱਲੋਂ ਪੂਰੀ ਗਰਮਜੋਸ਼ੀ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸ਼ਹਿਰ ਵਾਸੀਆਂ ਵੱਲੋਂ ਟਹਿਲ ਸੇਵਾ ਕੀਤੀ ਜਾਵੇਗੀ। ਉਨ੍ਹਾਂ ਨੇ ਸ਼ਹਿਰ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਹੁੰਮ ਹੁਮਾ ਕੇ ਪੁੱਜ ਕੇ ਇਸ ਆਲੌਕਿਕ ਨਗਰ ਕੀਰਤਨ ਦਾ ਸਵਾਗਤ ਕਰਨ ਅਤੇ ਇਸ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਉਣ ਲਈ ਕਿਹਾ ਤਾਂ ਕਿ ਮੀਰੀ ਪੀਰੀ ਦੇ ਮਾਲਿਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ।