ਪੱਤਰ ਪ੍ਰਰੇਰਕ, ਤਰਨਤਾਰਨ : ਓਬੀਸੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੇ ਸੀਨੀਅਰ ਅਹੁਦੇਦਾਰ ਡਾ. ਸੁਖਦੇਵ ਸਿੰਘ ਲੌਹਕਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਮੋਰਚੇ ਨੂੰ ਮਜਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਅਤੇ ਫੈਸਲਾ ਲਿਆ ਗਿਆ ਕਿ ਸ਼ਹਿਰ ਦੀ ਹਰ ਵਾਰਡ 'ਚ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨਾਲ ਮੀਟਿੰਗਾਂ ਕਰਨ ਅਤੇ ਉਨ੍ਹਾਂ ਨੂੰ ਬਣਦੇ ਹੱਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਡਾ. ਸੁਖਦੇਵ ਸਿੰਘ ਲੌਹਕਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਦੇਸ਼ ਵਿਚ ਵੱਧ ਰਹੀ ਬੇਰੁਜ਼ਗਾਰੀ ਅਤੇ ਮਹਿੰਗਾਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸੰਘਰਸ਼ਮਈ ਜੀਵਨ ਵਿਚ ਹਰੇਕ ਵਿਅਕਤੀ ਨੂੰ ਆਪਣੇ ਹੱਕਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਸਨਸੋਆ, ਜਨਰਲ ਸਕੱਤਰ ਵਰਿੰਦਰ ਸਿੰਘ, ਸਕੱਤਰ ਡਾ. ਮਨਜਿੰਦਰ ਸਿੰਘ, ਸੀਨੀਅਰ ਆਗੂ ਰਣਜੀਤ ਸਿੰਘ ਮੁਰਾਦਪੁਰ, ਜਸਬੀਰ ਸਿੰਘ ਫੌਜੀ ਮਾਸਟਰ ਕਾਲੋਨੀ ਤੇ ਹੋਰ ਹਾਜ਼ਰ ਸਨ।