ਸਟਾਫ ਰਿਪੋਰਟਰ, ਅੰਮਿ੍ਤਸਰ : ਜੱਲ੍ਹਿਆਂ ਵਾਲਾ ਬਾਗ ਦੇ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਫੈਸਲੇ ਮੁਤਾਬਕ ਬਣਾਈ ਜਾਣ ਵਾਲੀ ਯਾਦਗਾਰ ਦਾ ਨੀਂਹ ਪੱਥਰ 25 ਜਨਵਰੀ ਨੂੰ ਰੱਖਿਆ ਜਾਵੇਗਾ।

ਇਹ ਪ੍ਰਗਟਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਸੰਜੇ ਕੁਮਾਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਪ੍ਰਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਉਨ੍ਹਾਂ ਨਾਲ ਵਿਭਾਗ ਦੇ ਸਲਾਹਕਾਰ ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਗੁਰਪ੍ਰਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ, ਕਮਿਸ਼ਨਰ ਕੋਮਲ ਮਿੱਤਲ ਨਾਲ ਸਨ।

ਉਨ੍ਹਾਂ ਦੱਸਿਆ ਕਿ ਸਾਕੇ ਵਿਚ ਸ਼ਹੀਦ ਹੋਏ ਯੋਧਿਆਂ ਦੀ ਯਾਦ ਵਿਚ ਉਸਾਰੇ ਜਾਣ ਵਾਲੇ ਇਸ ਸਮਾਰਕ ਵਿਚ ਸ਼ਹੀਦਾਂ ਦੇ ਘਰਾਂ ਤੇ ਪਿੰਡਾਂ ਦੀ ਮਿੱਟੀ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਹਰੇਕ ਸ਼ਹੀਦ ਦੇ ਘਰ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਪੰਚਾਇਤਾਂ ਵੱਲੋਂ ਮਿੱਟੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਰਿਕਾਰਡ ਦੇ ਅਧਾਰ 'ਤੇ 492 ਸ਼ਹੀਦਾਂ ਦੀ ਸੂਚੀ ਜਾਰੀ ਕੀਤੀ ਹੈ ਪਰ ਜੇ ਕਿਸੇ ਹੋਰ ਪਰਿਵਾਰ ਦਾ ਦਾਅਵਾ ਹੋਵੇ ਤਾਂ ਉਹ ਸਬੂਤਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਪਹੁੰਚ ਕੇ ਦਰਜ ਕਰਵਾ ਸਕਦਾ ਹੈ। ਸੰਜੇ ਕੁਮਾਰ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਖਹਿਰਾ ਨੇ ਦੱਸਿਆ ਕਿ ਸਮਾਗਮ ਰਣਜੀਤ ਐਵੀਨਿਊ ਵਿਖੇ ਅੰਮਿ੍ਤ ਅਨੰਦ ਪਾਰਕ, ਜਿੱਥੇ ਕਿ ਇਹ ਯਾਦਗਾਰ ਬਣਨੀ ਹੈ, ਵਿਖੇ ਕਰਵਾਇਆ ਜਾ ਰਿਹਾ ਹੈ, ਜੋ ਕਿ ਸਵੇਰੇ 10 ਵਜੇ ਤੋਂ ਕਰੀਬ ਇਕ ਵਜੇ ਤਕ ਚੱਲੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂੰ ਅਗਰਵਾਲ, ਸੀਈਓ ਪੁੱਡਾ ਪਲਵੀ ਚੌਧਰੀ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਐੱਸਡੀਐੱਮ ਵਿਕਾਸ ਹੀਰਾ, ਐੱਸਡੀਐੱਮ ਅਨਾਇਤ ਗੁਪਤਾ, ਐੱਸਡੀਐੱਮ ਦੀਪਕ ਭਾਟੀਆ, ਜੀਏ ਅਨਮਜੋਤ ਕੌਰ, ਡਿਪਟੀ ਡਾਇਰੈਕਟਰ ਰਜਤ ਉਬਰਾਏ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।