ਰਾਜਨ ਮਹਿਰਾ, ਅੰਮਿ੍ਤਸਰ : ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ (ਪਿ੍ਰੰਸ) ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪ੍ਰਧਾਨ ਗੁਰਪ੍ਰਰੀਤ ਸਿੰਘ ਪਿ੍ਰੰਸ ਸ਼ਰੀਫਪੁਰਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਗੱਲਬਾਤ ਕਰਦਿਆਂ ਪਿ੍ਰੰਸ ਸ਼ਰੀਫਪੁਰਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲਦ ਹੀ ਫੈੱਡਰੇਸ਼ਨ (ਪਿ੍ਰੰਸ) ਵੱਲੋਂ ਸੁੰਦਰ ਦਸਤਾਰ ਮੁਕਾਬਲੇ ਅਤੇ ਗੱਤਕੇ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਦੀਆਂ ਤਿਆਰੀਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿਚ ਸੱਜਣ ਅਤੇ ਸੁੰਦਰ ਦਸਤਾਰ ਦੀ ਅਹਿਮੀਅਤ ਨੂੰ ਸਮਝਦੇ ਹੋਏ ਦਸਤਾਰ ਨੂੰ ਆਪਣੇ ਸਿਰ 'ਤੇ ਸਜਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਫੈੱਡਰੇਸ਼ਨ (ਪਿ੍ਰੰਸ) ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿਚ ਸੱਜਣ ਅਤੇ ਸੁੰਦਰ ਦਸਤਾਰ ਸਜਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸੁੰਦਰ ਦਸਤਾਰ ਮੁਕਾਬਲਿਆਂ 'ਚ ਸੁੰਦਰ ਦਸਤਾਰ ਸਜਾਉਣ ਵਾਲੇ ਬੱਚਿਆਂ ਅਤੇ ਗੱਤਕੇ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਅਰਦਾਸ ਕਰ ਕੇ ਸੁੰਦਰ ਦਸਤਾਰ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਵਿਚ ਸਿੱਖ ਨੌਜਵਾਨਾਂ ਨੂੰ ਗੁਰੂਆਂ ਦੀ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਕੁੰਵਰਬੀਰ ਸਿੰਘ ਸ਼ਰੀਫਪੁਰਾ, ਬਲਵਿੰਦਰ ਗੁਮਟਾਲਾ, ਅੰਮਿ੍ਤਪਾਲ ਰਾਜਾ, ਸੰਦੀਪ ਸੁਲਤਾਨਵਿੰਡ, ਵਿਕਰਮਜੀਤ ਭੂਸ਼ਣਪੁਰਾ, ਸਰਬਜੀਤ ਸਾਬੀ, ਸੁਰਿੰਦਰ ਸੋਨੂੰ, ਕੁੰਵਰਬੀਰ, ਜਸਪ੍ਰਰੀਤ ਜੱਸੀ, ਗੁਰਿੰਦਰਪਾਲ ਦੀਪੂ, ਹਰਜਿੰਦਰ ਮੰਗਾ, ਮੇਹਰਬਾਨ ਨਾਗੀ, ਬਲਜੀਤ ਮੇਜਰ, ਦੀਪ ਸੰਧੂ, ਹਰਜੀਤ ਵੀਟੂ, ਜਤਿੰਦਰ ਹਨੀ, ਹਰਸਿਮਰਤ ਟਾਂਡਾ, ਜਸਵਿੰਦਰ ਬੱਬੂ, ਸੋਨੂੰ ਜਲਾਲਾਬਾਦ, ਗੁਰਦੀਪ ਸਿੰਘ ਤੇ ਨਵੀਨ ਨੀਨੂ ਆਦਿ ਹਾਜ਼ਰ ਸਨ।

ਫੋਟੋ-66