ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋ ਗਈ ਹੈ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87 ਦੇ ਨਾਲ -ਨਾਲ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਤੇ ਅੰਤ੍ਰਿੰਗ ਕਮੇਟੀ ਮੈਂਬਰ ਸ਼ਾਮਲ ਹਨ।

Posted By: Tejinder Thind