ਪੰਜਾਬ ਐੱਨਜੀਓ ਡਿਜੀਟਾਈਜ਼ੇਸ਼ਨ ਮਿਸ਼ਨ ਦੀ ਮੀਟਿੰਗ ਹੋਈ ਸਫ਼ਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਐੱਨਜੀਓ ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਆਯੋਜਿਤ ਕੀਤੀ ਗਈ ਮੀਟਿੰਗ ਵਿਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਡਿਜੀਟਲ ਤੌਰ ’ਤੇ ਸਸ਼ਕਤ ਬਣਾਉਣ ’ਤੇ ਵਿਸਥਾਰ ਨਾਲ
Publish Date: Sat, 21 Nov 2026 04:20 PM (IST)
Updated Date: Sat, 21 Nov 2026 04:22 PM (IST)
ਜ਼ਮੀਨੀ ਪੱਧਰ ਦੀਆਂ ਸੰਸਥਾਵਾਂ ਨੂੰ ਮਿਲੇਗੀ ਨਵੀਂ ਤਾਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਐੱਨਜੀਓ ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਆਯੋਜਿਤ ਕੀਤੀ ਗਈ ਮੀਟਿੰਗ ਵਿਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਡਿਜੀਟਲ ਤੌਰ ’ਤੇ ਸਸ਼ਕਤ ਬਣਾਉਣ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਗਿਆਨਵਰਧਕ ਅਤੇ ਸਾਰਥਕ ਸੈਸ਼ਨ ਵਿੱਚ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੌਕੇ ਈਕੋ ਅਵੇਕਨ ਫਾਊਂਡੇਸ਼ਨ ਦੀ ਪ੍ਰੋਜੈਕਟ ਕੋਆਰਡੀਨੇਟਰ ਅਤੇ ਸਮਾਜ ਸੇਵੀ ਸਪਨਾ ਮਹਿਰਾ ਨੇ ਕਿਹਾ ਕਿ ਅਜਿਹੇ ਸੈਸ਼ਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਰਾਹੀਂ ਐਨਜੀਓਜ਼ ਨੂੰ ਡਿਜੀਟਲ ਪ੍ਰਣਾਲੀ ਨਾਲ ਜੋੜ ਕੇ ਉਨ੍ਹਾਂ ਦੇ ਕੰਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇਗਾ। ਸਪਨਾ ਮਹਿਰਾ ਨੇ ਇਸ ਸਫ਼ਲ ਆਯੋਜਨ ਲਈ ਡੀਐਸਐਸਓ ਅੰਮ੍ਰਿਤਸਰ ਅਸੀਸਿੰਦਰ ਸਿੰਘ ਅਤੇ ਪੂਰੀ ਤਾਲਮੇਲ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਭ ਨੂੰ ਇਕ ਮੰਚ ’ਤੇ ਇਕੱਠੇ ਲਿਆਉਣਾ ਹੀ ਇਸ ਮਿਸ਼ਨ ਦੀ ਸਭ ਤੋਂ ਵੱਡੀ ਸਫ਼ਲਤਾ ਹੈ, ਜਿਸ ਨਾਲ ਸੰਸਥਾਵਾਂ ਆਪਸੀ ਤਾਲਮੇਲ ਨਾਲ ਕੰਮ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਇਕ ਪ੍ਰੋਜੈਕਟ ਕੋਆਰਡੀਨੇਟਰ ਵਜੋਂ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਪਹਿਲਕਦਮੀ ਸਾਡੇ ਵਰਗੀਆਂ ਜ਼ਮੀਨੀ ਪੱਧਰ ਦੀਆਂ ਸੰਸਥਾਵਾਂ ਨੂੰ ਸਸ਼ਕਤ ਬਣਾਏਗੀ। ਡਿਜੀਟਲ ਕਦਮਾਂ ਨਾਲ ਸੰਸਥਾਵਾਂ ਨੂੰ ਰਿਕਾਰਡ ਸੰਭਾਲਣ, ਯੋਜਨਾਵਾਂ ਦੀ ਜਾਣਕਾਰੀ ਲੈਣ ਅਤੇ ਲੋਕਾਂ ਤੱਕ ਆਪਣੀਆਂ ਸੇਵਾਵਾਂ ਪਹੁੰਚਾਉਣ ਵਿੱਚ ਆਸਾਨੀ ਹੋਵੇਗੀ। ਸਪਨਾ ਮਹਿਰਾ ਨੇ ਕਿਹਾ ਕਿ ਈਕੋ ਅਵੇਕਨ ਫਾਊਂਡੇਸ਼ਨ ਇਨ੍ਹਾਂ ਡਿਜੀਟਲ ਕਦਮਾਂ ਨੂੰ ਲਾਗੂ ਕਰਨ ਅਤੇ ਸਭ ਦੇ ਨਾਲ ਮਿਲ ਕੇ ਕੰਮ ਕਰਨ ਲਈ ਪੂਰੀ ਤਰ੍ਹਾਂ ਉਤਸੁਕ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰੀਆਂ ਸੰਸਥਾਵਾਂ ਇਕੱਠੀਆਂ ਹੋ ਕੇ ਕੰਮ ਕਰਨਗੀਆਂ ਤਾਂ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਬਦਲਾਅ ਆਵੇਗਾ। ਮੀਟਿੰਗ ਦੌਰਾਨ ਹਾਜ਼ਰ ਨੁਮਾਇੰਦਿਆਂ ਨੇ ਵੀ ਡਿਜੀਟਾਈਜ਼ੇਸ਼ਨ ਮਿਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਸਮਾਜ ਸੇਵਾ ਦੇ ਕੰਮ ਨੂੰ ਨਵੀਂ ਦਿਸ਼ਾ ਦੇਵੇਗੀ।