- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਮਾਰਚ ਜਿੱਥੇ ਵੀ ਜਾਵੇ ਸੰਗਤਾਂ ਵੱਧ ਚੜ੍ਹ ਕੇ ਦਰਸ਼ਨ ਕਰਨ ਅਤੇ ਗੁਰੂ ਸਾਹਿਬ ਦਾ ਸਤਿਕਾਰ ਕਰਨ । ਉਹਨਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਲਈ ਸਰਕਾਰੀ ਤਾਕਤਾਂ ਲਗਾਤਾਰ ਕੰਮ ਕਰ ਰਹੀਆਂ ਹਨ , ਇਸ ਲਈ ਸਿੱਖਾਂ ਨੂੰ ਇੱਕ ਮੁੱਠ ਹੋਣ ਦੀ ਲੋੜ ਹੈ।

ਅੰਮ੍ਰਿਤਪਾਲ ਸਿੰਘ ਪੰਜਾਬੀ ਜਾਗਰਣ : ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦੀਆਂ ਤਲਵਾਰਾਂ ਧਾਰਨ ਕਰਨ ਦੇ ਦਿਵਸ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਗੁਰਬਾਣੀ ਕੀਰਤਨ ਹੋਇਆ । ਅਰਦਾਸ ਤੋਂ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਧਾਰਨ ਕੀਤੀਆਂ ਗਈਆਂ ਮੀਰੀ ਪੀਰੀ ਦੀਆਂ ਤਲਵਾਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ । ਇਸ ਸਮੇਂ ਜਥੇਦਾਰ ਨੇ ਸਮੂਹ ਸਿੱਖਾਂ ਨੂੰ ਇੱਕਜੁੱਟ ਹੋ ਕੇ ਰਹਿਣ ਦੀ ਅਪੀਲ ਵੀ ਕੀਤੀ । ਜਥੇਦਾਰ ਨੇ ਕਿਹਾ ਕਿ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾ ਮਾਰਚ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਕੱਢਿਆ ਜਾ ਰਿਹਾ ਹੈ । ਇਹ ਮਾਰਚ ਜਿੱਥੇ ਵੀ ਜਾਵੇ ਸੰਗਤਾਂ ਵੱਧ ਚੜ੍ਹ ਕੇ ਦਰਸ਼ਨ ਕਰਨ ਅਤੇ ਗੁਰੂ ਸਾਹਿਬ ਦਾ ਸਤਿਕਾਰ ਕਰਨ । ਉਹਨਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਲਈ ਸਰਕਾਰੀ ਤਾਕਤਾਂ ਲਗਾਤਾਰ ਕੰਮ ਕਰ ਰਹੀਆਂ ਹਨ , ਇਸ ਲਈ ਸਿੱਖਾਂ ਨੂੰ ਇੱਕ ਮੁੱਠ ਹੋਣ ਦੀ ਲੋੜ ਹੈ। ਸਾਡਾ ਮੂਲ ਪੰਜਾਬ ਹੈ ਅਤੇ ਇਸ ਨਾਲੋਂ ਸਾਨੂੰ ਟੁੱਟਣਾ ਨਹੀਂ ਚਾਹੀਦਾ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ , ਬਿਕਰਮ ਸਿੰਘ ਮਜੀਠੀਆ ਆਦਿ ਵੀ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ।