ਮੀਰੀ-ਪੀਰੀ ਖਾਲਸਾ ਮਾਰਚ ਦਾ ਸੇਂਟ ਸੋਲਜਰ ਸਕੂਲ ਵੱਲੋਂ ਸਵਾਗਤ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਸ਼੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ, ਨਗਰਾਂ ਤੋਂ ਹੁੰਦਾ ਹੋਇਆ ਬੀਤੇ ਕੱਲ
Publish Date: Sat, 26 Sep 2026 04:40 PM (IST)
Updated Date: Sat, 26 Sep 2026 04:42 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਸ਼੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ, ਨਗਰਾਂ ਤੋਂ ਹੁੰਦਾ ਹੋਇਆ ਬੀਤੇ ਕੱਲ ਸ਼ਹਿਰ ਮਜੀਠਾ ਵਿਖੇ ਪਹੁੰਚਿਆ ਸੀ। ਕਸਬਾ ਮਜੀਠਾ ਤੋਂ ਸੋਹੀਆਂ ਕਲਾਂ ਵੱਲ ਵਧਦੇ ਹੋਏ ਮੀਰੀ-ਪੀਰੀ ਮਾਰਚ ਦੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪਹੁੰਚਣ ਤੇ ਸਕੂਲ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕਰਕੇ ‘ਮੀਰੀ ਪੀਰੀ ਖਾਲਸਾ ਮਾਰਚ’ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਮੈਨੇਜਮੈਂਟ, ਸਟਾਫ ਅਤੇ ਵਿਿਦਆਰਥੀਆਂ ਨੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਾਬਤ-ਸੂਰਤ ਬੱਚਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਸਿੱਖੀ ਸਰੂਪ, ਵਿਰਸੇ ਅਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਸਕੂਲ ਚੀਫ ਐਡਮਿਿਨਸਟਰੇਟਰ ਸ੍ਰੀਮਤੀ ਹਰਜਿੰਦਰ ਪਾਲ ਕੌਰ, ਇੰਜੀਨੀਅਰ ਤਨਵੀਰ ਕੌਰ ਕਾਹਲੋਂ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ਿਖਾ, ਕੋਚ ਸੁਖਜੀਤ ਸਿੰਘ ਬੱਲ, ਰੁਆਬ ਸਿੰਘ ਕਾਹਲੋਂ, ਸੋਹਬਤ ਸਿੰਘ ਕਾਹਲੋਂ, ਰਾਮ ਸਰੂਪ ਸਮੇਤ ਸਮੂਹ ਸਟਾਫ ਅਤੇ ਵਿਿਦਆਰਥੀ ਹਾਜ਼ਰ ਹੋਏ।ਇਸ ਮੌਕੇ ਵਿਿਦਆਰਥੀਆਂ ਵੱਲੋੰ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।