ਪਿੰਡ ਜੱਬੋਵਾਲ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ : ਬਾਬਾ ਅਮਰ ਸਿੰਘ ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਪਿੰਡ ਜੱਬੋਵਾਲ ਵਿਖੇ ਸਥਿਤ ਗੁਰਦੁਆਰਾ ਸੰਤਸਰ ਦੇ ਮੁੱਖ ਸੇਵਾਦਾਰ ਬਾਬਾ ਅਮਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਦੇ ਪਿੰਡ ਪਹੁੰਚਣ 'ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਭਰਵਾਂ
Publish Date: Wed, 23 Sep 2026 04:12 PM (IST)
Updated Date: Wed, 23 Sep 2026 04:15 PM (IST)
ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਪਿੰਡ ਜੱਬੋਵਾਲ ਵਿਖੇ ਸਥਿਤ ਗੁਰਦੁਆਰਾ ਸੰਤਸਰ ਦੇ ਮੁੱਖ ਸੇਵਾਦਾਰ ਬਾਬਾ ਅਮਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਦੇ ਪਿੰਡ ਪਹੁੰਚਣ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਰਹੇ ਹਨ। ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੀ ਉਚੇਚੇ ਤੌਰ ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਅਮਰ ਸਿੰਘ ਨੇ ਦੱਸਿਆ ਕਿ ਮਾਰਚ ਦੇ ਪਿੰਡ ਦੀ ਜੂਹ ਵਿੱਚ ਦਾਖਲ ਹੋਣ ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ।ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਵਾਗਤ ਅਤੇ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਅਤੇ ਪਹੁੰਚ ਰਹੀਆਂ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨੂੰ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਜਾਵੇਗਾ। ਮਾਰਚ ਵਿੱਚ ਸ਼ਾਮਲ ਸੰਗਤਾਂ ਲਈ ਗੁਰਦੁਆਰਾ ਸੰਤਸਰ ਵਿਖੇ ਛਬੀਲ, ਚਾਹ-ਪਕੌੜਿਆਂ ਅਤੇ ਗੁਰੂ ਕੇ ਲੰਗਰ ਦੇ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਜਥੇਦਾਰ ਪ੍ਰੀਤਮ ਸਿੰਘ ਭਿੰਡਰ, ਨਵਰਾਜ ਸਿੰਘ ਰਾਜਾ, ਜਸਪਾਲ ਸਿੰਘ, ਸ਼ਮਸ਼ੇਰ ਸਿੰਘ, ਗੁਰਮੇਜ ਸਿੰਘ, ਗੁਰਭੇਜ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਬਾਬਾ ਅਮਰ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਧਾਰਮਿਕ ਮਾਈ-ਭਾਈ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਮਾਰਚ ਵਿਚ ਸ਼ਮੂਲੀਅਤ ਕਰਨ, ਸਿੰਘ ਸਾਹਿਬ ਦੇ ਵਿਚਾਰ ਸਰਵਣ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।