ਵਿਧਾਇਕ ਡਾ. ਅਜੇ ਗੁਪਤਾ ਨੇ ਵਿਧਾਨ ਸਭਾ ‘ਚ ਕੈਰੋ ਮਾਰਕੀਟ ਪਾਰਕਿੰਗ ਸਟੈਂਡ ਪ੍ਰੋਜੈਕਟ ਦਾ ਮੁੱਦਾ ਉਠਾਇਆ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਪੰਜਾਬ ਵਿਧਾਨਸਭਾ ਸੈਸ਼ਨ ਵਿਚ ਪ੍ਰਸ਼ਨ ਕਾਲ ਦੌਰਾਨ ਹਾਲ ਬਾਜ਼ਾਰ ਵਿਚ ਸਥਿਤ ਕੈਰੋ ਮਾਰਕੀਟ ਆਧੁਨਿਕ ਬਹੁ-ਮੰਜ਼ਿਲਾ ਪਾਰਕਿੰਗ ਸਟੈਂਡ ਦਾ ਮੁੱਦਾ
Publish Date: Fri, 23 Oct 2026 05:01 PM (IST)
Updated Date: Fri, 23 Oct 2026 05:03 PM (IST)
5 ਦਸੰਬਰ ਤੱਕ ਕੰਮ ਹੋਵੇਗਾ ਪੂਰਾ, ਹਫਤਾਵਾਰੀ ਕੀਤੀ ਜਾਵੇਗੀ ਸਮੀਖਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਪੰਜਾਬ ਵਿਧਾਨਸਭਾ ਸੈਸ਼ਨ ਵਿਚ ਪ੍ਰਸ਼ਨ ਕਾਲ ਦੌਰਾਨ ਹਾਲ ਬਾਜ਼ਾਰ ਵਿਚ ਸਥਿਤ ਕੈਰੋ ਮਾਰਕੀਟ ਆਧੁਨਿਕ ਬਹੁ-ਮੰਜ਼ਿਲਾ ਪਾਰਕਿੰਗ ਸਟੈਂਡ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਾਰਕਿੰਗ ਸਟੈਂਡ ਪ੍ਰੋਜੈਕਟ ਪ੍ਰਗਤੀ ਅਧੀਨ ਹੈ। ਅੰਮ੍ਰਿਤਸਰ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਰਕਿੰਗ ਸਟੈਂਡ ਪ੍ਰੋਜੈਕਟ ਵਿੱਚ ਬਿਜਲੀ ਸਪਲਾਈ ਟ੍ਰਾਂਸਫਾਰਮਰ, ਹਾਈ-ਟੈਂਸ਼ਨ ਪਾਵਰ ਸਪਲਾਈ ਲਾਈਨਾਂ, ਇਕ ਟਿਊਬਵੈੱਲ ਅਤੇ ਇਕ ਸੁਲਭ ਟਾਇਲਟ ਸੈੱਟ ਸ਼ਾਮਲ ਹੈ, ਜਿਸ ਨੂੰ ਹਟਾਉਣ ਵਿਚ ਦੇਰੀ ਹੋਈ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਇਸ ਸਾਲ 15 ਦਸੰਬਰ ਤੱਕ ਪੂਰਾ ਹੋ ਜਾਵੇਗਾ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਇਕ ਡਾ. ਅਜੈ ਗੁਪਤਾ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦੇਣ ਤੋਂ ਬਾਅਦ, ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ। ਇਹ ਆਧੁਨਿਕ ਪਾਰਕਿੰਗ ਸਥਾਨ ਅੰਮ੍ਰਿਤਸਰ ਵਿਚ ਇਕ ਮਹੱਤਵਪੂਰਨ ਵਪਾਰਕ ਬਾਜ਼ਾਰ ਨਾਲ ਘਿਿਰਆ ਹੋਇਆ ਹੈ। ਇਹ ਪ੍ਰੋਜੈਕਟ ਦਾ ਰਸਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲ ਵੀ ਜਾਂਦਾ ਹੈ। ਇਹ ਪ੍ਰੋਜੈਕਟ ਜਨਤਕ ਸਹੂਲਤ ਅਤੇ ਟ੍ਰੈਫਿਕ ਸਮੱਸਿਆਵਾਂ ਨੂੰ ਦੂਰ ਕਰਨ ਲਈ ਜਲਦੀ ਤੋਂ ਜਲਦੀ ਪੂਰਾ ਹੋ ਜਾਣਾ ਚਾਹੀਦਾ ਸੀ। ਇਹ ਪ੍ਰੋਜੈਕਟ ਅਪ੍ਰੈਲ 2023 ਵਿਚ ਸ਼ੁਰੂ ਕੀਤਾ ਗਿਆ ਸੀ ਅਤੇ 21 ਮਹੀਨਿਆਂ ਦੇ ਅੰਦਰ ਪੂਰਾ ਹੋਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਹਾਲਾਂਕਿ ਇਸ ਲੰਬੀ ਦੇਰੀ ਤੋਂ ਬਾਅਦ ਵੀ ਇਹ ਪ੍ਰੋਜੈਕਟ ਅਜੇ ਵੀ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਸਰ ਨਗਰ ਨਿਗਮ ਨੂੰ ਇਸ ਪ੍ਰੋਜੈਕਟ ਸਬੰਧੀ ਹੋਰ ਵਿਭਾਗਾਂ ਨਾਲ ਕੋਈ ਸਮੱਸਿਆ ਸੀ, ਤਾਂ ਇਸ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਸੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਇਹ ਜਲਦੀ ਤੋਂ ਜਲਦੀ ਕੀਤਾ ਜਾ ਸਕਦਾ ਸੀ। ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਕੈਬਨਿਟ ਮੰਤਰੀ ਬੈਂਸ ਨੇ ਕਿਹਾ ਹੈ ਕਿ ਇਹ ਪ੍ਰੋਜੈਕਟ 15 ਦਸੰਬਰ ਤੱਕ ਪੂਰਾ ਹੋ ਜਾਵੇਗਾ। ਕੀ ਮੰਤਰੀ ਇਹ ਸਪੱਸ਼ਟ ਕਰਨਗੇ ਕਿ ਜੇਕਰ ਇਹ ਪ੍ਰੋਜੈਕਟ 15 ਦਸੰਬਰ ਤੱਕ ਪੂਰਾ ਨਹੀਂ ਹੁੰਦਾ, ਤਾਂ ਠੇਕੇਦਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ? ਇਸ ਦਾ ਜਵਾਬ ਦਿੰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ 15 ਦਸੰਬਰ 2026 ਤੱਕ ਪੂਰਾ ਹੋ ਜਾਵੇਗਾ ਅਤੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ ਤੇ ਪ੍ਰੋਜੈਕਟ ਦੀ ਸਮੀਖਿਆ ਕਰਨਗੇ। ਮੰਤਰੀ ਬੈਂਸ ਨੇ ਕਿਹਾ ਕਿ ਜੇਕਰ ਪ੍ਰੋਜੈਕਟ 15 ਦਸੰਬਰ ਤੱਕ ਪੂਰਾ ਨਹੀਂ ਹੁੰਦਾ ਹੈ, ਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।