ਵਿਧਾਇਕ ਡਾ. ਨਿੱਜਰ ਨੇ ਭਗਤਾਂਵਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਭਗਤਾਂਵਾਲਾ ਦਾਣਾ ਮੰਡੀ, ਅੰਮ੍ਰਿਤਸਰ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਖੁਰਾਕ ਤੇ ਸਿਵਲ
Publish Date: Fri, 02 Oct 2026 04:08 PM (IST)
Updated Date: Fri, 02 Oct 2026 04:10 PM (IST)
ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ’ਚ ਕੀਤੇ ਗਏ ਪੁਖਤਾ ਪ੍ਰਬੰਧ : ਡਾ. ਨਿੱਜਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਭਗਤਾਂਵਾਲਾ ਦਾਣਾ ਮੰਡੀ, ਅੰਮ੍ਰਿਤਸਰ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਮੰਡੀਆਂ ਵਿਚ ਲੋੜੀਂਦੇ ਅਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਨਿਰਧਾਰਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ ਅਤੇ ਫਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਵਿਧਾਇਕ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ, ਤੋਲ ਅਤੇ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ ਆਪਸੀ ਤਾਲਮੇਲ ਨਾਲ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਕਿਹਾ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਡਾ. ਨਿੱਜਰ ਨੇ ਦੱਸਿਆ ਕਿ ਮੰਡੀਆਂ ਵਿੱਚ ਫਸਲ ਦੀ ਅਨਲੋਡਿੰਗ, ਸਫਾਈ ਅਤੇ ਪੈਕਿੰਗ ਆਦਿ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਲੋੜੀਂਦੀਆਂ ਡਾਕਟਰੀ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਲਈ ਵੀ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫਾਈ, ਬੈਠਣ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਪਹਿਲਾਂ 9 ਖਰੀਦ ਸੀਜ਼ਨ ਸਫਲਤਾਪੂਰਵਕ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਮੌਜੂਦਾ ਦਸਵੇਂ ਖਰੀਦ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਭਾਅ ਦਿੱਤਾ ਜਾਵੇਗਾ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾਵੇਗੀ। ਡਾ. ਨਿੱਜਰ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਵਿੱਚ ਕਿਸਾਨਾਂ ਦੀ ਅਹਿਮ ਭੂਮਿਕਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਦਿਵਾਉਣ ਲਈ ਖਰੀਦ ਪ੍ਰਕਿਿਰਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।