ਜੇਐੱਨਐੱਨ, ਅੰਮਿ੍ਤਸਰ : ਫਤਾਹਪੁਰ ਜੇਲ੍ਹ ਪ੍ਰਬੰਧਕਾਂ ਨੇ ਹਵਾਲਾਤੀ ਨੂੰ ਕਾਬੂ ਕ ਕ ੇਉਸ ਕੋਲੋਂ ਮੋਬਾਈਲ ਬਰਾਮਦ ਕੀਤਾ ਹੈ। ਇਸਲਾਮਾਬਾਦ ਥਾਣੇ ਦੀ ਪੁਲਿਸ ਨੇ ਡਿਪਟੀ ਜੇਲ੍ਹ ਸੁਪਰਡੈਂਟ ਅਜਮੇਰ ਸਿੰਘ ਦੇ ਬਿਆਨਾਂ 'ਤੇ ਛੇਹਰਟਾ ਸਥਿਤ ਬਾਬਾ ਦਰਸ਼ਨ ਸਿੰਘ ਐਵੇਨਿਊੂ ਵਾਸੀ ਅਮਰਬੀਰ ਸਿੰਘ ਉਰਫ ਗੋਪੀ ਮਾਹਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਏਸੀਪੀ ਕਰਾਇਮ ਪਲਵਿੰਦਰ ਸਿੰਘ ਨੇ ਦੱਸਿਆ ਕਿ ਛੇਤੀ ਹੀ ਮੁਲਜ਼ਮ ਨੂੰ ਪ੍ਰਰੋਡਕਸ਼ਨ ਵਾਰੰਟ 'ਤੇ ਗਿ੍ਫਤਾਰ ਕਰ ਕੇ ਪੁੱਛਗਿੱਛ ਕੀਤੀ ਜਾਵੇਗੀ। ਜੇਲ੍ਹ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਅਮਰਬੀਰ ਸਿੰਘ ਜੇਲ੍ਹ 'ਚ ਮੋਬਾਈਲ ਦਾ ਇਸਤੇਮਾਲ ਕਰ ਰਿਹਾ ਹੈ। ਇਸ ਆਧਾਰ 'ਤੇ ਜੇਲ੍ਹ ਗਾਰਦ ਨੇ ਛਾਪਾਮਾਰੀ ਕਰ ਉਕਤ ਮੁਲਜ਼ਮ ਦੇ ਕਬਜ਼ੇ 'ਚੋਂ ਮੋਬਾਈਲ ਬਰਾਮਦ ਕਰ ਲਿਆ।