ਮਾਂ-ਬੋਲੀ ਸਾਡੀ ਵਿਰਾਸਤ ਦਾ ਅਹਿਮ ਹਿੱਸਾ : ਡਾ. ਅਮਨਦੀਪ ਕੌਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸੇਂਟ ਸੋਲਜ਼ਰ
Publish Date: Thu, 24 Sep 2026 04:18 PM (IST)
Updated Date: Thu, 24 Sep 2026 04:21 PM (IST)
ਸੇਂਟ ਸੋਲਜਰ ਕੈਂਬਰਿਜ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸੇਂਟ ਸੋਲਜ਼ਰ ਆਫ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਡਾ. ਅਮਰਪ੍ਰੀਤ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਅਤੇ ਪ੍ਰਿੰਸੀਪਲ ਸੁਹਾਸਿਨੀ ਗੁਲਾਟੀ ਅਤੇ ਕੋਆਰਡੀਨੇਟਰ ਪ੍ਰਿਯੰਕਾ ਸ਼ਰਮਾ ਨੇ ਮੁੱਖ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਦੇ ਮਹੱਤਵ, ਇਸ ਦੀ ਅਮੀਰ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨਾਲ ਇਸ ਦੇ ਗਹਿਰੇ ਸਬੰਧ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਜਵਾਬ ਦਿੱਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਤ ਸਲੋਗਨ/ਨਾਅਰੇ ਪੇਸ਼ ਕੀਤੇ ਗਏ। ਇਨ੍ਹਾਂ ਨਾਅਰਿਆਂ ਰਾਹੀਂ ਬੱਚਿਆਂ ਨੇ ਪੰਜਾਬੀ ਬੋਲੀ ਨੂੰ ਪਿਆਰ ਕਰਨ, ਇਸ ਨੂੰ ਸੰਭਾਲਣ ਅਤੇ ਆਪਣੀ ਮਾਂ-ਬੋਲੀ ’ਤੇ ਮਾਣ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਅਧਿਆਪਕਾਂ ਨੇ ਵੀ ਸਰਗਰਮੀ ਨਾਲ ਭਾਗ ਲੈਂਦਿਆਂ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਅਧਿਆਪਕਾਂ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਨੂੰ ਰੋਜ਼ਾਨਾ ਜੀਵਨ ਵਿੱਚ ਬੋਲਣ, ਪੜ੍ਹਨ ਅਤੇ ਲਿਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨਾ ਸੀ। ਪੂਰਾ ਸਮਾਗਮ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੀ ਮਾਣਮੱਤੀ ਵਿਰਾਸਤ ਨੂੰ ਸਮਰਪਿਤ ਰਿਹਾ। ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਪੰਜਾਬੀ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਨਵੀਂ ਪੀੜ੍ਹੀ ਆਪਣੀ ਮਾਂ-ਬੋਲੀ ਅਤੇ ਪੰਜਾਬੀ ਵਿਰਸੇ ਨਾਲ ਜੁੜ ਰਹੀ ਹੈ। ਸਮਾਗਮ ਦੌਰਾਨ ਸਮੂਹ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ, ਇਸ ਦੀ ਵਰਤੋਂ ਨੂੰ ਵਧਾਉਣ ਅਤੇ ਆਪਣੀ ਮਾਂ-ਬੋਲੀ ਦਾ ਮਾਣ ਬਰਕਰਾਰ ਰੱਖਣ ਦਾ ਸੰਕਲਪ ਲਿਆ।