ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੂਕਾ ਸ਼ਹੀਦ ਸਮਾਰਕ ਟਰੱਸਟ ਵੱਲੋਂ 15 ਸਤੰਬਰ 2026 ਨੂੰ ਕਰਵਾਏ ਜਾ ਰਹੇ ਪ੍ਰੋਗਰਾਮ ਦੇ ਮੱਦੇਨਜ਼ਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸਬੰਧਤ ਇਲਾਕਿਆਂ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ, ਸਫ਼ਾਈ ਵਿਵਸਥਾ ਅਤੇ
Publish Date: Mon, 14 Sep 2026 06:11 PM (IST)
Updated Date: Mon, 14 Sep 2026 06:14 PM (IST)
ਨਾਜਾਇਜ਼ ਕਬਜ਼ੇ ਹਟਾਏ ਗਏ; ਸੜਕਾਂ ਅਤੇ ਜਨਤਕ ਥਾਵਾਂ ਖਾਲੀ ਰੱਖਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੂਕਾ ਸ਼ਹੀਦ ਸਮਾਰਕ ਟਰੱਸਟ ਵੱਲੋਂ 15 ਸਤੰਬਰ 2026 ਨੂੰ ਕਰਵਾਏ ਜਾ ਰਹੇ ਪ੍ਰੋਗਰਾਮ ਦੇ ਮੱਦੇਨਜ਼ਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸਬੰਧਤ ਇਲਾਕਿਆਂ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ, ਸਫ਼ਾਈ ਵਿਵਸਥਾ ਅਤੇ ਲੋੜੀਂਦੇ ਨਾਗਰਿਕ ਪ੍ਰਬੰਧ ਯਕੀਨੀ ਬਣਾਉਣ ਲਈ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਪ੍ਰੋਗਰਾਮ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸ ਦੇ ਮੱਦੇਨਜ਼ਰ ਨਗਰ ਨਿਗਮ ਵੱਲੋਂ ਜਨਤਕ ਸੜਕਾਂ, ਗਲੀਆਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਜਿੱਥੇ ਲੋੜ ਸੀ, ਉਥੇ ਨਾਜਾਇਜ਼ ਕਬਜ਼ੇ ਹਟਾਏ ਗਏ। ਫੀਲਡ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਅਜਿਹੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ, ਜਿਸ ਕਾਰਨ ਆਮ ਲੋਕਾਂ, ਵਸਨੀਕਾਂ ਜਾਂ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਆਵਾਜਾਈ ਵਿੱਚ ਦਿੱਕਤ ਆ ਸਕਦੀ ਹੈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ੀਅਸ਼ ਨੇ ਸਬੰਧਤ ਅਧਿਕਾਰੀਆਂ ਨੂੰ ਇਨਫੋਰਸਮੈਂਟ, ਸਫ਼ਾਈ ਅਤੇ ਨਾਗਰਿਕ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਸਮੇਂ ਸਿਰ ਕਾਰਵਾਈ ਕਰਨ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਪਹਿਲ ਦੇਣ ’ਤੇ ਜ਼ੋਰ ਦਿੱਤਾ ਹੈ। ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ, ਐਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਅਤੇ ਸਬੰਧਤ ਇਨਫੋਰਸਮੈਂਟ ਕਰਮਚਾਰੀਆਂ ਨੂੰ ਜਨਤਕ ਥਾਵਾਂ ਦਾ ਨਿਰੀਖਣ ਕਰਨ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ, ਡਾ. ਯੋਗੇਸ਼ ਅਰੋੜਾ ਅਤੇ ਡਾ. ਰਮਾ, ਮੁੱਖ ਸੈਨੇਟਰੀ ਅਫ਼ਸਰ ਮਲਕੀਅਤ ਸਿੰਘ ਅਤੇ ਜੇਪੀ ਬੱਬਰ ਵੱਲੋਂ ਲੋੜ ਅਨੁਸਾਰ ਸਫ਼ਾਈ ਪ੍ਰਬੰਧਾਂ ਦਾ ਤਾਲਮੇਲ ਕੀਤਾ ਜਾਵੇਗਾ। ਸਬੰਧਤ ਫੀਲਡ ਸਟਾਫ਼, ਜਿਸ ਵਿਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਸ਼ਾਮਲ ਹਨ, ਇਨਫੋਰਸਮੈਂਟ ਅਤੇ ਜ਼ਮੀਨੀ ਪੱਧਰ ’ਤੇ ਤਾਲਮੇਲ ਵਿੱਚ ਸਹਾਇਤਾ ਕਰਨਗੇ। ਨਗਰ ਨਿਗਮ ਵੱਲੋਂ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ, ਵਸਨੀਕਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਸਵੈ-ਇੱਛਾ ਨਾਲ ਹਟਾ ਲੈਣ ਅਤੇ ਨਗਰ ਨਿਗਮ ਦੀ ਕਾਰਵਾਈ ਵਿਚ ਸਹਿਯੋਗ ਕਰਨ। ਜਨਤਕ ਥਾਵਾਂ ’ਤੇ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਕਿਸੇ ਵੀ ਨਾਜਾਇਜ਼ ਕਬਜ਼ੇ ਖ਼ਿਲਾਫ਼ ਲਾਗੂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਅੰਮ੍ਰਿਤਸਰ ਨੇ ਦੁਹਰਾਇਆ ਹੈ ਕਿ ਜਨਤਕ ਅਤੇ ਧਾਰਮਿਕ ਸਮਾਗਮਾਂ ਦੌਰਾਨ ਸਾਫ਼-ਸੁਥਰੇ ਅਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਜਨਤਕ ਸਥਾਨਾਂ ਦੇ ਨਾਲ-ਨਾਲ ਆਮ ਲੋਕਾਂ ਅਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।