ਅਸ਼ੀਸ਼ ਭੰਡਾਰੀ, ਚਵਿੰਡਾ ਦੇਵੀ : ਪਿੰਡ ਰਾਮਦਿਵਾਲੀ ਹਿੰਦੂਆਂ ’ਚ ਇਕ ਨੌਜਵਾਨ ਦਾ ਪੁਰਾਣੀ ਖੁੰਦਕ ਕਾਰਨ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਲਜਿੰਦਰ ਸਿੰਘ ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕਸਬਾ ਚਵਿੰਡਾ ਦੇਵੀ ਤੋਂ ਆਪਣੇ ਪਿੰਡ ਨੂੰ ਆ ਰਿਹਾ ਸੀ ਕਿ ਉਨ੍ਹਾਂ ਦੇ ਪਿੰਡ ਦੇ ਹਰਜਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਰਲ ਕੇ ਉਸ ਨੂੰ ਰਸਤੇ ’ਚ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੂੰ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਉਨ੍ਹਾਂ ਦੇ ਘਰ ਸਾਹਮਣੇ ਆ ਕੇ ਬੇਖੌਫ਼ ਹੋ ਕੇ ਧਮਕਾਇਆ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਕਰ ਦਿੱਤਾ ਹੈ, ਉਸ ਦੀ ਲਾਸ਼ ਚੁੱਕ ਲਿਆਓ। ਇਸ ਸਬੰਧੀ ਘਟਨਾ ਸਥਾਨ ’ਤੇ ਪੁੱਜੇ ਪੁਲਿਸ ਚੌਕੀ ਚਵਿੰਡਾ ਦੇਵੀ ਦੇ ਇੰਚਾਰਜ ਐੱਸਆਈ ਹਰਪ੍ਰਕਾਸ਼ ਸਿੰਘ ਨੇ ਕਿਹਾ ਕਿ ਇਸ ਘਟਨਾ ਵਿਚ ਮੁਲਜ਼ਮ ਸੀਟੀਵੀ ਕੈਮਰਿਆਂ ਵਿਚ ਕੈਦ ਹੋ ਚੁੱਕੇ ਹਨ ਤੇ ਉਨ੍ਹਾਂ ਦੀ ਪਛਾਣ ਹੋ ਗਈ ਹੈ। ਉਨ੍ਹਾਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Posted By: Jagjit Singh