v> ਮਨੋਜ ਕੁਮਾਰ, ਅੰਮ੍ਰਿਤਸਰ : ਅੰਮ੍ਰਿਤਸਰ ਦੀਆਂ ਵੱਖ-ਵੱਖ ਮਸਜਿਦਾਂ 'ਚ ਈਦ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਈਦ ਮਨਾਉਂਦੇ ਸਮੇਂ ਕੋਰੋਨਾ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਗਈ। ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ 'ਚ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਾਰੋ-ਵਾਰੀ ਨਮਾਜ਼ ਅਦਾ ਕੀਤੀ। ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ, ਮਸਜਿਦ ਸਿਕੰਦਰ ਖਾਨ ਤੇ ਕਬਰਸਤਾਨ ਇੰਤਜ਼ਾਮੀਆਂ ਈਦਗਾਹ 'ਚ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਨਮਾਜ਼ ਅਦਾ ਕੀਤੀ ਪਰ ਉਨ੍ਹਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਬਹੁਤ ਘੱਟ ਸੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਬਹੁਤ ਸਾਰੇ ਲੋਕਾਂ ਨੇ ਆਪਣੇ ਘਰਾਂ ਵਿਚ ਰਹਿ ਕੇ ਈਦ ਦੀ ਨਮਾਜ਼ ਅਦਾ ਕੀਤੀ।

Posted By: Seema Anand