- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਪਹਿਲਗਾਮ ਦੀ ਹੋਈ ਬੇਹਦ ਦੁੱਖ ਭਰੀ ਘਟਨਾ ਤੋਂ ਬਾਅਦ ਜੰਮੂ ਕਸ਼ਮੀਰ ਦੇ ਟੂਰਿਸਟ ਤੇ ਸੈਰ ਸਪਾਟਾ ਵਿਭਾਗ ਕਾਫੀ ਪ੍ਰਭਾਵਿਤ ਹੋਇਆ ਸੀ। ਸਾਨੂੰ ਉਸ ਘਟਨਾ ਦਾ ਬੇਹਦ ਦੁੱਖ ਵੀ ਹੈ, ਕਿਉਂਕਿ ਉਸ ਵਿੱਚ ਨਿਰਦੋਸ਼ ਲੋਕਾਂ ਦੀਆਂ ਜਾਨਾਂ ਗਈਆਂ ਅਤੇ ਬੇਕਸੂਰਾਂ ਦਾ ਖੂਨ ਵਹਿਆ। ਪਰ ਹੁਣ ਕਾਫੀ ਹੱਦ ਤੱਕ ਟੂਰਿਸਟ ਹੌਲੀ ਹੌਲੀ ਆਉਣੇ ਸ਼ੁਰੂ ਹੋ ਗਏ ਹਨ

ਅਮਨਦੀਪ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਪਹਿਲਗਾਮ ਦੀ ਹੋਈ ਬੇਹਦ ਦੁੱਖ ਭਰੀ ਘਟਨਾ ਤੋਂ ਬਾਅਦ ਜੰਮੂ ਕਸ਼ਮੀਰ ਦੇ ਟੂਰਿਸਟ ਤੇ ਸੈਰ ਸਪਾਟਾ ਵਿਭਾਗ ਕਾਫੀ ਪ੍ਰਭਾਵਿਤ ਹੋਇਆ ਸੀ। ਸਾਨੂੰ ਉਸ ਘਟਨਾ ਦਾ ਬੇਹਦ ਦੁੱਖ ਵੀ ਹੈ, ਕਿਉਂਕਿ ਉਸ ਵਿੱਚ ਨਿਰਦੋਸ਼ ਲੋਕਾਂ ਦੀਆਂ ਜਾਨਾਂ ਗਈਆਂ ਅਤੇ ਬੇਕਸੂਰਾਂ ਦਾ ਖੂਨ ਵਹਿਆ। ਪਰ ਹੁਣ ਕਾਫੀ ਹੱਦ ਤੱਕ ਟੂਰਿਸਟ ਹੌਲੀ ਹੌਲੀ ਆਉਣੇ ਸ਼ੁਰੂ ਹੋ ਗਏ ਹਨ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅੰਮ੍ਰਿਤਸਰ ਵਿਖੇ ਫੁਲਕਾਰੀ ਵੂਮੈਨਸ ਆਫ ਅੰਮ੍ਰਿਤਸਰ ਵੱਲੋਂ ਕਰਵਾਏ ਸਮਰੂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਹ ਵੀ ਮੰਨਿਆ ਕਿ ਜੰਮੂ ਕਸ਼ਮੀਰ ਵਿੱਚ ਨਸ਼ੀਲੀ ਦਵਾਈਆਂ ਦਾ ਅਸਰ ਵਧਿਆ ਹੈ ਅਤੇ ਇਸ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਹਕੂਮਤ ਨਾਲ ਸਾਡੇ ਚੰਗੇ ਰਿਸ਼ਤੇ ਹਨ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਆਪਸੀ ਭਾਈਚਾਰਾ ਅਤੇ ਕਾਰੋਬਾਰ ਪਹਿਲਾਂ ਦੀ ਤਰ੍ਹਾਂ ਹੋਰ ਵੀ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਮੁੱਖ ਮੰਤਰੀ ਆ ਜਾਵੇ ਸਾਡੇ ਰਿਸ਼ਤੇ ਹਮੇਸ਼ਾ ਚੰਗੇ ਰਹੇ ਹਨ। ਕਈ ਵਾਰ ਰਿਸ਼ਤਿਆਂ ਵਿੱਚ ਖਟਾਸ ਜਰੂਰ ਆ ਜਾਂਦੀ ਹੈ, ਮੈਨੂੰ ਲੱਗਾ ਬੋਲਣ ਦੇ ਵਿੱਚ ਪਰ ਉਸ ਨੂੰ ਦੂਰ ਕਰ ਲਿਆ ਜਾਂਦਾ ਹੈ
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੇਹ ਲਦਾਖ ਦਾ ਬੇੜਾ ਗਰਕ ਕਰ ਦਿੱਤਾ ਹੈ। ਜੰਮੂ ਕਸ਼ਮੀਰ ਦੇ ਮੈਡੀਕਲ ਕਾਲਜ ਨੂੰ ਹੀ ਬੰਦ ਕਰ ਦਿੱਤਾ ਹੈ, ਜੋ ਕਿ ਬੇਹਦ ਨਿੰਦਣਯੋਗ ਹੈ। ਜੰਮੂ ਕਸ਼ਮੀਰ ਵਿੱਚ 370 ਧਾਰਾ ਲਗਾਉਣ ਬਾਰੇ ਉਹਨਾਂ ਕਿਹਾ ਕਿ ਇਹ ਧਾਰਾ ਲਗਾਉਣ ਤੋਂ ਬਾਅਦ ਬਦਲਾਅ ਜਰੂਰ ਆਏ ਹਨ, ਪਰ ਜੋ ਸਾਨੂੰ ਭਰੋਸਾ ਦਿੱਤਾ ਗਿਆ ਸੀ ਉਹ ਪੂਰਾ ਨਹੀਂ ਹੋਇਆ। ਅੱਤਵਾਦ, ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਤਸਕਰੀ ਖਤਮ ਨਹੀਂ ਹੋ ਸਕੀ। ਉਨਾਂ ਮਨਰੇਗਾ ਸਕੀਮ ਦਾ ਨਾਂ ਬਦਲਣ ਦੀ ਵੀ ਨਿਖੇਧੀ
ਕੀਤੀ। ਉਮਰ ਅਬਦੁੱਲਾ ਨੇ ਕਿਹਾ ਕਿ ਹੜਾਂ ਦੀ ਸਥਿਤੀ ਜੰਮੂ ਕਸ਼ਮੀਰ ਦਾ ਵੀ ਕਾਫੀ ਹਿੱਸਾ ਪ੍ਰਭਾਵਿਤ ਹੋਇਆ, ਪਰ ਉਸ ਦਾ ਬਣਦਾ ਮੁਆਵਜ਼ਾ ਅਜੇ ਤੱਕ ਸਾਨੂੰ ਨਹੀਂ ਮਿਲਿਆ। ਰਣਜੀਤ ਸਾਗਰ ਡੈਮ ਦਾ ਪਾਣੀ ਜੰਮੂ ਕਸ਼ਮੀਰ ਵੱਲ ਛੱਡਿਆ ਗਿਆ, ਕਈ ਲੋਕਾਂ ਨੂੰ ਇਸ ਦਾ ਖਮਿਆਜਾ ਭੁਗਤਣਾ ਪਿਆ। ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਹੱਤਿਆਵਾਂ ਕੀਤੇ ਜਾਣ ਦੇ ਬਾਰੇ ਅਬਦੁੱਲਾ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਮਨਓਰਟੀ ਨੂੰ ਆਪਣੀ ਅਵਾਮ ਦੀ ਸੁਰੱਖਿਆ ਦੀ ਜਿੰਮੇਵਾਰੀ ਲੈਣੀ ਚਾਹੀਦੀ ਹੈ। ਬੰਗਲਾਦੇਸ਼ ਵਿੱਚ ਹੋ ਰਹੀਆਂ ਹੱਤਿਆਵਾਂ ਗਲਤ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਹਨਾਂ ਫੁਲਕਾਰੀ ਸੰਸਥਾ ਵੱਲੋਂ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫੁਲਕਾਰੀ ਵੱਲੋਂ ਕੈਂਸਰ ਜਾਗਰੂਕਤਾ ਲਈ ਚਲਾਇਆ ਜਾ ਕੰਪੇਨ ਪ੍ਰੋਗਰਾਮ ਸ਼ਲਾਗਾਯੋਗ ਹੈ।
ਅੰਮ੍ਰਿਤਸਰ ਆਉਣ ਦਾ ਮੌਕਾ ਪਹਿਲੀ ਵਾਰ ਮਿਲਿਆ
ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਉਹ ਪੰਜਾਬ ਤਾਂ ਪਹਿਲਾਂ ਵੀ ਕਈ ਵਾਰ ਆ ਚੁੱਕੇ ਹਨ, ਪਰ ਅੰਮ੍ਰਿਤਸਰ ਆਉਣ ਦਾ ਮੌਕਾ ਪਹਿਲੀ ਵਾਰ ਮਿਲਿਆ ਹੈ। ਉਹ ਫੁਲਕਾਰੀ ਸੰਸਥਾ ਦੀ ਨੁਮਾਇੰਦਗੀ ਕਰਨ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੇ ਹਨ, ਕਿ ਕਿ ਉਹਨਾਂ ਨੇ ਮੁੱਖ ਮਹਿਮਾਨ ਵਜੋਂ ਸੱਦਾ ਦੇ ਕੇ ਅੰਮ੍ਰਿਤਸਰ ਗੁਰੂ ਨਗਰੀ ਬੁਲਾਇਆ। ਇੱਕ ਹਸਮੁਖ ਅੰਦਾਜ਼ ਵਿੱਚ ਅਬਦੁੱਲਾ ਨੇ ਕਿਹਾ ਕਿ ਮੈਂ ਸੁਣਿਆ ਹੈ ਅੰਮ੍ਰਿਤਸਰ ਦਾ ਪਾਣੀ ਜਿਹੜਾ ਇੱਕ ਵਾਰ ਪੀ ਲੈਂਦਾ ਹੈ, ਉਹ ਵਾਰ-ਵਾਰ ਅੰਮ੍ਰਿਤਸਰ ਆਉਂਦਾ ਹੈ। ਹੁਣ ਮੈਂ ਤਾਂ ਸਵੇਰ ਦਾ ਕਿੰਨੀ ਵਾਰ ਪਾਣੀ ਪੀ ਲਿਆ ਹੈ ਤੇ ਬਾਰ ਬਾਰ ਅੰਮ੍ਰਿਤਸਰ ਆਵਾਂਗਾ।