ਪੰਜਾਬ ਸਰਕਾਰ ਵੱਲੋਂ ਕੱਢਿਆ ਜਾ ਰਿਹਾ ਨਗਰ ਕੀਰਤਨ ਅੰਮ੍ਰਿਤਸਰ ਤੋਂ ਤਰਨ ਤਾਰਨ ਲਈ ਰਵਾਨਾ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢਿਆ ਜਾ ਰਿਹਾ ਗੁਰਦਾਸਪੁਰ ਤੋਂ ਸ਼ੁਰੂ ਹੋਏ ਨਗਰ ਕੀਰਤਨ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਤਰਨ ਤਾਰਨ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਦੇਰ ਰਾਤ ਡੇਰਾ ਕਾਰ ਸੇਵਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਰਾਤ ਵਿਸ਼ਰਾਮ ਲਈ ਰੁਕਿਆ ਸੀ। ਸਵੇਰੇ ਅਰੰਭਤਾ ਸਮੇਂ ਡੇਰਾ ਕਾਰ ਸੇਵਾ ਭੂਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਸਮੇਤ ਕਈ ਧਾਰਮਿਕ ਆਗੂਆਂ ਨੇ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼ਮੂਲੀਅਤ ਕੀਤੀ ।
Publish Date: Fri, 21 Nov 2025 11:10 AM (IST)
Updated Date: Fri, 21 Nov 2025 01:19 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢਿਆ ਜਾ ਰਿਹਾ ਗੁਰਦਾਸਪੁਰ ਤੋਂ ਸ਼ੁਰੂ ਹੋਏ ਨਗਰ ਕੀਰਤਨ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਤਰਨ ਤਾਰਨ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਦੇਰ ਰਾਤ ਡੇਰਾ ਕਾਰ ਸੇਵਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਰਾਤ ਵਿਸ਼ਰਾਮ ਲਈ ਰੁਕਿਆ ਸੀ।
ਸਵੇਰੇ ਅਰੰਭਤਾ ਸਮੇਂ ਡੇਰਾ ਕਾਰ ਸੇਵਾ ਭੂਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਸਮੇਤ ਕਈ ਧਾਰਮਿਕ ਆਗੂਆਂ ਨੇ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼ਮੂਲੀਅਤ ਕੀਤੀ । ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਸਮੇਤ ਵੱਖ-ਵੱਖ ਧਾਰਮਿਕ ਅਤੇ ਸਿਆਸੀ ਸ਼ਖਸ਼ੀਅਤਾਂ ਸ਼ਾਮਿਲ ਹੋਈਆ |
![naidunia_image]()
ਅੰਮ੍ਰਿਤਸਰ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਪੰਜਾਬ ਪੁਲਿਸ ਵੱਲੋਂ ਪਾਲਕੀ ਸਾਹਿਬ ਨੂੰ ਸਲਾਮੀ ਵੀ ਦਿੱਤੀ ਗਈ। ਇਹ ਨਗਰ ਕੀਰਤਨ ਅੰਮ੍ਰਿਤਸਰ ਤੋਂ ਤਰਨ ਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ ਤੋਂ ਹੁੰਦਾ ਹੋਇਆ ਜਲੰਧਰ ਵਿਖੇ ਰਾਤ ਵਿਸ਼ਰਾਮ ਕਰੇਗਾ ਅਤੇ ਕੱਲ ਜਲੰਧਰ ਤੋਂ ਆਰੰਭ ਹੋ ਕੇ ਫਗਵਾੜਾ, ਬੰਗਾ, ਨਵਾਂ ਸ਼ਹਿਰ, ਬਲਾਚੌਰ ਤੋ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਜਾ ਕੇ ਸਮਾਪਤ ਹੋਵੇਗਾ।