ਬਲਰਾਜ ਸਿੰਘ, ਵੇਰਕਾ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਰਾਪਤ ਕਸਬਾ ਵੱਲ੍ਹਾ ਦੇ ਇਤਿਹਾਸਿਕ ਗੁਰਦੁਆਰਾ 'ਕੋਠਾ ਸਾਹਿਬ' ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛੱਤਰ ਛਾਇਆ 'ਚ ਸਜਾਏ ਨਗਰ ਕੀਰਤਨ ਨੂੰ ਗੁਰਦੁਆਰਾ ਕੋਠਾ ਸਾਹਿਬ ਦੇ ਮੁੱਖ ਗ੍ੰਥੀ ਬਲਬੀਰ ਸਿੰਘ ਵੱਲੋਂ ਅਰਦਾਸ ਉਪਰੰਤ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦਾ ਪਿੰਡ ਦੀਆਂ ਵੱਖ-ਵੱਖ ਪੱਤੀਆਂ 'ਚ ਪਹੁੰਚਣ 'ਤੇ ਇਲਾਕੇ ਦੀ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ 'ਚ ਗੱਤਕਾ ਪਾਰਟੀਆਂ ਨੇ ਆਪਣੇ ਕਰਤੱਬਾਂ ਦੇ ਜੌਹਰ ਦਿਖਾਏ। ਸਕੂਲੀ ਬੱਚਿਆਂ ਨੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਾ ਦਿੱਤਾ। ਇਸ ਮੌਕੇ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਸੰਗਤ 'ਚ ਸੁਖਰਾਜ ਸਿੰਘ ਵੱਲ੍ਹਾ ਨੰਬਰਦਾਰ, ਹਰਦੀਪ ਸਿੰਘ ਨੰਬਰਦਾਰ, ਹਰਵਿੰਦਰ ਸਿੰਘ ਧੂਲਕਾ, ਮਾਸਟਰ ਰਣਜੀਤ ਸਿੰਘ, ਨਿਰਮਲ ਸਿੰਘ ਵੱਲ੍ਹਾ, ਮਲਕੀਤ ਸਿੰਘ ਵੱਲ੍ਹਾ, ਸਾਬਕਾ ਪ੍ਰਧਾਨ ਵੱਸਣ ਸਿੰਘ, ਅਮੋਲਕ ਸਿੰਘ ਵੱਲ੍ਹਾ, ਇਕਬਾਲ ਸਿੰਘ, ਸਤਨਾਮ ਸਿੰਘ ਬਾਜਵਾ, ਕਸ਼ਮੀਰ ਸਿੰਘ ਕਾਕੂ, ਕੌਂਸਲਰ ਰਣਜੀਤ ਭਗਤ, ਤਰਸੇਮ ਸਿੰਘ ਪ੍ਰਧਾਨ, ਗੁਰਵੇਲ ਸਿੰਘ, ਪ੍ਰਧਾਨ ਮਨਜੀਤ ਕੌਰ, ਗ੍ੰਥੀ ਬਲਦੇਵ ਸਿੰਘ, ਹਰਪ੍ਰਰੀਤ ਸਿੰਘ, ਬਲਬੀਰ ਸਿੰਘ ਫੌਜੀ, ਗਗਨ ਵੇਰਕਾ ਆਦਿ ਨੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ।