ਅੰਮਿ੍ਤਪਾਲ ਸਿੰਘ, ਅੰਮਿ੍ਤਸਰ

ਚੀਫ ਖਾਲਸਾ ਦੀਵਾਨ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖਾਲਸਾਈ ਸ਼ਾਨ ਅਤੇ ਪੰਥਕ ਰਵਾਇਤਾਂ ਅਨੁਸਾਰ ਸਜਾਇਆ ਗਿਆ। ਦੀਵਾਨ ਦੇ ਮੁੱਖ ਦਫਤਰ ਤੋਂ ਆਰੰਭ ਕੀਤੇ ਗਏ ਨਗਰ ਕੀਰਤਨ ਵਿਚ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਸਮੂਹ ਮੈਂਬਰਾਂ ਵੱਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਗੁਰਪੁਰਬ ਦੀ ਵਧਾਈ ਦਿੱਤੀ ਗਈ।

ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦਾ ਮੁੱਖ ਮੰਤਵ ਸਿੱਖੀ ਅਤੇ ਸਿੱਖਿਆ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ, ਜਿਸ ਦੇ ਫਲਸਰੂਪ ਜਿੱਥੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰੂ ਸਾਹਿਬਾਨ ਦੇ ਜੀਵਨ ਨਾਲ ਜੁੜੇ ਪਵਿਤਰ ਦਿਹਾੜੇ ਸਿੱਖ ਰਵਾਇਤਾਂ ਨਾਲ ਸ਼ਰਧਾ ਸਹਿਤ ਮਨਾਏ ਜਾਂਦੇ ਹਨ, ਉੱਥੇ ਨਵੀਂ ਪਨੀਰੀ ਨੂੰ ਸਿੱਖਿਆ ਰਾਹੀਂ ਗੁਰ ਸਿੱਖੀ ਨਾਲ ਜੋੜਨ ਦੇ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਮਾਨਵ ਸਮਾਜ ਖਾਸ ਕਰ ਸਿੱਖ ਕੌਮ ਬਹੁਤ ਵਡਭਾਗੀ ਹੈ ਕਿ ਸਾਨੂੰ ਆਪਣੇ ਜੀਵਨ ਕਾਲ ਵਿਚ ਧਰਮ ਰੱਖਿਅਕ, ਤਿਆਗ ਦੀ ਮੂਰਤ, ਤੇਗ ਦੇ ਧਨੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਮਨਾਉਣ ਦਾ ਅਵਸਰ ਪ੍ਰਰਾਪਤ ਹੋਇਆ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਵਿਚ ਦਰਸਾਈ ਜੀਵਨ ਜੁਗਤ ਨੂੰ ਜੀਵਨ ਦਾ ਅੰਗ ਬਣਾਉਣ ਲਈ ਪ੍ਰਰੇਰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਆਦਰਸ਼ ਜੀਵਨ ਮਾਰਗ ਦਾ ਸਰੋਤ ਹਨ। ਦੀਵਾਨ ਦੇ ਅਹੁਦੇਦਾਰਾਂ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਅਗਵਾਈ ਵਿਚ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਰਵਾਨਗੀ ਕੀਤੀ ਗਈ। ਪਾਲਕੀ ਸਾਹਿਬ ਵਿਚ ਬਿਰਾਜਮਾਨ ਧੰਨ-ਧੰਨ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਅਗਵਾਈ ਵਿਚ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਖਾਲਸਾਈ ਸ਼ਾਨੋ ਸ਼ੌਕਤ ਅੱਗੇ ਸੰਗਤਾਂ ਸ਼ਰਧਾ ਸਹਿਤ ਨਤਮਸਤਕ ਹੋ ਰਹੀਆਂ ਸਨ। ਇਸ ਵਾਰ ਕੋਵਿਡ-19 ਦੇ ਮੱਦੇਨਜ਼ਰ ਸੁੁਰੱਖਿਆ ਤਹਿਤ ਚੀਫ ਖਾਲਸਾ ਦੀਵਾਨ ਅਧੀਨ ਅੰਮਿ੍ਤਸਰ ਦੇ ਵਿੱਦਿਅਕ ਅਦਾਰਿਆਂ ਤੋਂ ਸਿਰਫ ਸੀਮਤ ਗਿਣਤੀ ਵਿਚ ਹੀ ਸਟਾਫ ਨੂੰ ਨਗਰ ਕੀਰਤਨ ਵਿਚ ਹਾਜ਼ਰੀ ਭਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਰਸਤੇ ਵਿਚ ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਨਗਰ ਕੀਰਤਨ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਸੰਪੂਰਨ ਹੋਇਆ ਜਿੱਥੇ ਮੈਨੇਜਰ ਬਘੇਲ ਸਿੰਘ ਅਤੇ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਵੱਲੋਂ ਨਗਰ ਕੀਰਤਨ ਦਾ ਸੁਆਗਤ ਕਰਦਿਆਂ ਲੰਗਰ ਦਾ ਪ੍ਰਬੰਧ ਕੀਤਾ ਗਿਆ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਚੱਲ ਰਹੇ ਸਮਾਗਮਾਂ ਵਿਚ ਦੀਵਾਨ ਅਹੁਦੇਦਾਰਾਂ ਸਮੇਤ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖਾਲਸਾ ਯਤੀਮਖਾਨਾ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਜੀਟੀ ਰੋਡ ਦੇ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜੱਥਿਆਂਵਲੋਂ ਰੱਸ ਭਿੰਨੇ ਕੀਰਤਨ ਦੀ ਹਾਜ਼ਰੀ ਭਰੀ ਗਈ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਰਸਤੇ ਵਿਚ ਸਫਾਈ, ਅਨੁਸ਼ਾਸਨ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ। ਅੰਤ ਵਿਚ ਪ੍ਰਧਾਨ ਨਿਰਮਲ ਸਿੰਘ ਵੱਲੋਂ ਨਗਰ ਕੀਰਤਨ ਦੇ ਸਫਲ ਆਯੋਜਨ ਲਈ ਪ੍ਰਸ਼ਾਸਨ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ, ਜਸਪਾਲ ਸਿੰਘ ਿਢੱਲੋਂ, ਗੁਰਿੰਦਰ ਸਿੰਘ ਲੋਹੇ ਵਾਲੇ, ਹਰਨੀਤ ਸਿੰਘ, ਸੁਖਜਿੰਦਰ ਸਿੰਘ ਪਿ੍ਰੰਸ, ਪ੍ਰਦੀਪ ਸਿੰਘ ਵਾਲੀਆ, ਮਨਮੋਹਨ ਸਿੰਘ, ਗੁਰਭੇਜ ਸਿੰਘ, ਜਗਜੀਤ ਸਿੰਘ ਵਾਲੀਆ, ਨਵਤੇਜ ਸਿੰਘ ਨਾਰੰਗ, ਗੁਰਪ੍ਰਰੀਤ ਸਿੰਘ ਸੇਠੀ, ਹਰਚਰਨ ਸਿੰਘ, ਸਰਬਜੋਤ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਅਤੇ ਹਰਭਜਨ ਸਿੰਘ ਹਾਜ਼ਰ ਸਨ।