ਨਗਰ ਕੀਰਤਨ ਦਾ ਕੀਤਾ ਸ਼ਾਨਦਾਰ ਸਵਾਗਤ
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਨੂੰ ਸਮਰਪਿਤ ਵੱਡਾ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਮੁਹੱਲਾ ਬਾਬਾ ਜੀਵਨ ਸਿੰਘ ਵਿਖੇ ਸ਼ਾਨਦਾਰ ਸਵਾਗਤ
Publish Date: Wed, 05 Nov 2025 04:22 PM (IST)
Updated Date: Wed, 05 Nov 2025 04:25 PM (IST)

ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਨੂੰ ਸਮਰਪਿਤ ਵੱਡਾ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਮੁਹੱਲਾ ਬਾਬਾ ਜੀਵਨ ਸਿੰਘ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੇ ਮੁੱਖ ਗ੍ਰੰਥੀ ਬਾਬਾ ਹਰਜੀਤ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕਰਕੇ ਅਸ਼ੀਰਵਾਦ ਲਿਆ। ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਸਾਰੀ ਸੰਗਤ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਜਨਰਲ ਸੈਕਟਰੀ ਤਰਸੇਮ ਸਿੰਘ ਮੱਟੂ, ਸਾਬਕਾ ਪ੍ਰਧਾਨ ਭਾਈ ਸਰਤਾਜ ਸਿੰਘ ਖਾਲਸਾ, ਸਤਪਾਲ ਸਿੰਘ ਖੈੜਾ, ਸਾਬਕਾ ਪ੍ਰਧਾਨ ਜਸਾ ਸਿੰਘ, ਸਲਵਿੰਦਰ ਸਿੰਘ ਗਿਲ, ਬਾਬਾ ਮੰਗਲ ਸਿੰਘ ਸ਼ੇਰਗਿਲ, ਮੇਵਾ ਸਿੰਘ, ਨਵਦੀਪ ਸਿੰਘ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਜਸਵਿੰਦਰ ਸਿੰਘ ਗਿੱਲ, ਗੁਰਲਾਲ ਸਿੰਘ ਗਿਲ, ਦਵਿੰਦਰ ਸਿੰਘ ਨਿੱਕਾ, ਰੁਪਿੰਦਰ ਸਿੰਘ ਰੂੜਾ, ਮੰਨਦੀਪ ਸਿੰਘ ਭੱਟੀ, ਨਿਰਮਲ ਸਿੰਘ ਨਿੰਮਾ, ਗੁਰਸੁਖਮਿੰਦਰ ਸਿੰਘ ਰਾਜਾ, ਕੁਲਵੰਤ ਸਿੰਘ ਬੱਲੀ, ਹਰੀ ਸਿੰਘ, ਸ਼ਾਮ ਸਿੰਘ, ਤਰਸੇਮ ਸਿੰਘ ਭਾਈ, ਸੁਖਵਿੰਦਰ ਸਿੰਘ, ਬਲਦੇਵ ਸਿੰਘ ਰੰਧਾਵਾ, ਬਲਵਿੰਦਰ ਸਿੰਘ ਗਿਲ, ਅਭੀ ਸਿੰਘ, ਬੀਬੀ ਰਾਜਵਿੰਦਰ ਕੋਰ, ਬੀਬੀ ਹਰਭਜਨ ਕੌਰ, ਬੀਬੀ ਸਰਬਜੀਤ ਕੌਰ, ਭਾਈ ਸੁਖਚੈਨ ਸਿੰਘ, ਸੇਵਾਦਾਰ ਬਾਬਾ ਸੁਖਦੇਵ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।