ਨਗਰ ਕੀਰਤਨ ਦਾ ਮਜੀਠਾ ਪੁੱਜਣ ’ਤੇ ਕੀਤਾ ਸਵਾਗਤ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਣ ਰਮਦਾਸ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ
Publish Date: Mon, 26 Oct 2026 04:18 PM (IST)
Updated Date: Mon, 26 Oct 2026 04:22 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਣ ਰਮਦਾਸ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਸਜਾਏ ਗਏ ਵਿਸ਼ਾਲ ਨਗਰ ਕੀਤਰਨ ਜਿਹੜਾ ਕਿ ਗੁਰਦੁਆਰਾ ਤਪ ਅਸਥਾਣ ਰਮਦਾਸ ਤੋਂ ਚੱਲ ਕੇ ਫਤਿਹਗੜ੍ਹ ਚੂੜੀਆਂ, ਭਾਲੋਵਾਲੀ, ਵਡਾਲਾ, ਭੋਮਾ, ਹਮਜਾ ਤੋਂ ਹੁੰਦਾ ਹੋਇਆ ਦੇਰ ਸ਼ਾਮ ਮਜੀਠਾ ਵਿਖੇ ਪੁੱਜਣ ਤੇ ਸ਼ਹਿਰ ਮਜੀਠਾ ਦੀਆਂ ਸੰਗਤਾਂ ਵੱਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਮਜੀਠਾ ਤੋਂ ਅੱਗੇ ਪਿੰਡ ਡੱਡੀਆਂ, ਕਲੇਰ ਮਾਂਗਟ, ਅਜਾਇਬਵਾਲੀ ਤੋਂ ਕੱਥੂਨੰਗਲ ਵਿਖੇ ਜਾ ਕੇ ਸਮਾਪਤ ਹੋਇਆ। ਮਜੀਠਾ ਵਿਖੇ ਨਗਰ ਕੀਰਤਨ ਲਈ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਬੜੀ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ, ਸੰਗਤਾਂ ਵਾਸਤੇ ਵੱਖ-ਵੱਖ ਸਵਾਦਿਸ਼ਟ ਪਕਵਾਨਾਂ ਦੇ ਲੰਗਰ ਲਗਾਏ ਗਏ। ਡੇਰਾ ਬਾਬਾ ਭਾਈ ਸਾਲ੍ਹੋ ਜੀ ਦੇ ਬਾਬਾ ਹਰਭਿੰਦਰ ਸਿੰਘ ਵੱਲੋ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਸੰਗਤਾਂ ਵਾਸਤੇ ਚਾਹ ਪਕੌੜਿਆਂ ਦਾ ਲੰਗਰ ਛਕਾਇਆ ਗਿਆ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਵਿਚ ਬਾਬਾ ਹਰਭਿੰਦਰ ਸਿੰਘ, ਬਾਬਾ ਸੁਖਪਾਲ ਸਿੰਘ, ਬਾਬਾ ਬਾਈ ਜੀ, ਬਾਬਾ ਬਲਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਬਿੱਲਾ ਸ਼ਾਹ ਅੜ੍ਹਤੀਆ, ਰਾਜਨ ਆੜ੍ਹਤੀਆ, ਮਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।