- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀਆਂ ਮੁਤਾਬਕ ਪੁਲਿਸ ਦੁਪਹਿਰ 12:30 ਵਜੇ ਬੱਸੀ ਦੇ ਗੋਲਡਨ ਗੇਟ ਸਥਿਤ ਦਫ਼ਤਰ 'ਚ ਪਹੁੰਚੀ ਸੀ। ਬੱਸੀ ਨੂੰ ਕੇਸ ਦੇ ਸਬੰਧ 'ਚ ਪੁੱਛਗਿੱਛ ਲਈ ਥਾਣੇ ਚੱਲਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਦਿਨੇਸ਼ ਬੱਸੀ ਅਤੇ ਉਨ੍ਹਾਂ ਦੇ ਸਾਥੀ ਕਾਂਗਰਸੀ ਥਾਣਾ ਸਿਵਲ ਲਾਈਨ ਪਹੁੰਚੇ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਵਿਰੋਧ 'ਚ ਕਾਂਗਰਸੀ ਕੌਂਸਲਰਾਂ ਤੇ ਹੋਰ ਵਰਕਰਾਂ ਨੇ ਥਾਣਾ ਸਿਵਲ ਲਾਈਨ ਦੇ ਬਾਹਰ ਧਰਨਾ ਦਿੱਤਾ। ਕਾਂਗਰਸੀਆਂ ਦਾ ਕਹਿਣਾ ਸੀ ਕਿ ਪੁਲਿਸ ਨੇ ਦਿਨੇਸ਼ ਬੱਸੀ ਨੂੰ ਸਿਆਸੀ ਦਬਾਅ ਹੇਠ ਗ੍ਰਿਫ਼ਤਾਰ ਕੀਤਾ ਹੈ। ਕੁਝ ਦਿਨ ਪਹਿਲਾਂ ਬੱਸੀ ਦੇ ਪੁੱਤਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਹੋਇਆ ਸੀ। ਕਾਂਗਰਸੀਆਂ ਦਾ ਦੋਸ਼ ਹੈ ਕਿ ਇਸ ਕੇਸ 'ਚ ਜਾਣਬੁੱਝ ਕੇ ਬੱਸੀ ਦਾ ਨਾਮ ਵੀ ਸ਼ਾਮਲ ਕਰ ਦਿੱਤਾ ਗਿਆ ਹੈ।