ਨਾਨਕ ਸਾਈਂ ਫਾਊਂਡੇਸ਼ਨ ਦੀ ਸੰਤ ਨਾਮਦੇਵ ਘੁਮਾਣ ਯਾਤਰਾ ਅੰਮ੍ਰਿਤਸਰ ਪਹੁੰਚੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਾਨਕ ਸਾਈਂ ਫਾਊਂਡੇਸ਼ਨ ਦੀ 12ਵੀਂ "ਸੰਤ ਨਾਮਦੇਵ ਘੁਮਾਣ ਯਾਤਰਾ ਮਹਾਰਾਸ਼ਟਰ ਦੇ ਸ਼ਰਧਾਲੂਆਂ ਨੂੰ ਅਧਿਆਤਮਿਕਤਾ, ਇਤਿਹਾਸ, ਸੱਭਿਆਚਾਰ, ਦੇਸ਼ ਭਗਤੀ ਤੇ ਸੈਰ-ਸਪਾਟੇ ਦਾ ਇਕ ਵਿਲੱਖਣ ਸੁਮੇਲ ਪੇਸ਼ ਕਰਦੀ
Publish Date: Thu, 19 Nov 2026 04:26 PM (IST)
Updated Date: Thu, 19 Nov 2026 04:28 PM (IST)
21 ਨਵੰਬਰ ਨੂੰ ਸੰਤ ਨਾਮਦੇਵ ਮਹਾਰਾਜ ਦੇ ਜਨਮ ਸਥਾਨ ਘੁਮਾਣ ਦੇ ਕਰੇਗੀ ਦਰਸ਼ਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਾਨਕ ਸਾਈਂ ਫਾਊਂਡੇਸ਼ਨ ਦੀ 12ਵੀਂ ਸੰਤ ਨਾਮਦੇਵ ਘੁਮਾਣ ਯਾਤਰਾ ਮਹਾਰਾਸ਼ਟਰ ਦੇ ਸ਼ਰਧਾਲੂਆਂ ਨੂੰ ਅਧਿਆਤਮਿਕਤਾ, ਇਤਿਹਾਸ, ਸੱਭਿਆਚਾਰ, ਦੇਸ਼ ਭਗਤੀ ਤੇ ਸੈਰ-ਸਪਾਟੇ ਦਾ ਇਕ ਵਿਲੱਖਣ ਸੁਮੇਲ ਪੇਸ਼ ਕਰਦੀ ਅੰਮ੍ਰਿਤਸਰ ਪਹੁੰਚੀ। ਯਾਤਰਾ ਵਿਚ ਸ਼ਾਮਲ ਸ਼ਰਧਾਲੂ ਅੱਜ 20 ਨਵੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। 21 ਨਵੰਬਰ ਨੂੰ ਸੰਤ ਨਾਮਦੇਵ ਮਹਾਰਾਜ ਦੇ ਜਨਮ ਸਥਾਨ ਘੁਮਾਣ ਦੇ ਦਰਸ਼ਨ ਕਰਨਗੇ। ਇਹ ਯਾਤਰਾ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਦੀ ਹੈ। ਯਾਤਰਾ ਵਿਚ 140 ਦੇ ਕਰੀਬ ਸ਼ਰਧਾਲੂ ਸ਼ਾਮਲ ਹਨ। ਇਹ ਯਾਤਰਾ ਨਾਂਦੇੜ ਦੇ ਲੰਗਰ ਸਾਹਿਬ ਗੁਰਦੁਆਰੇ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸੰਤ ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ, ਸੰਤ ਬਾਬਾ ਸਤਨਾਮ ਸਿੰਘ ਪਿਪਲੀ ਸਾਹਿਬ, ਸੰਤ ਬਾਬਾ ਬਲਵੀਰ ਸਿੰਘ ਬੁੱਢਾ ਦਲ ਅਤੇ ਸੰਤ ਬਾਬਾ ਜੋਗਾ ਸਿੰਘ ਕਰਨਾਲ ਵਾਲਿਆਂ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਹੈ। ਨਾਨਕ ਸਾਈਂ ਫਾਊਂਡੇਸ਼ਨ ਦੇ ਮੁਖੀ ਪੰਧਾਰੀਨਾਥ ਬੋਕਾਰੇ ਦੀ ਅਗਵਾਈ ਹੇਠ ਆਯੋਜਿਤ ਇਹ ਯਾਤਰਾ ਸ਼ਰਧਾਲੂਆਂ ਨੂੰ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਦੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਤੇ ਲੈ ਜਾ ਜਾਵੇਗੀ। ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕਰਕੇ ਇਹ ਯਾਤਰਾ 25 ਨਵੰਬਰ ਨੂੰ ਹਜ਼ੂਰ ਸਾਹਿਬ ਨਾਂਦੇੜ ਵਾਪਸ ਪਰਤੇਗੀ।